Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:09 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ

ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ

ਪਟਿਆਲਾ 8 ਅਪ੍ਰੈਲ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਚੱਲ ਰਹੇ ਸਮਾਗਮ ਦੇਰ ਰਾਤ ਨੂੰ ਕਥਾ ਪ੍ਰਵਾਹ ਅਤੇ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਧਾਰਮਿਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਡਾ. ਜਤਿੰਦਰ ਸਿੰਘ ਜੀ, ਭਾਈ ਓਕਾਰ ਸਿੰਘ, ਭਾਈ ਤੇਜੇਸ਼ਵਰ ਸਿੰਘ ਜੀ, ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਆਦਿ ਨੇ ਲਗਾਤਾਰ ਚੱਲੇ ਏਨਾ ਸਮਾਗਮਾਂ ਵਿਚ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜਨਮ ਅਸਥਾਨ ਗੁਰੂ ਕੇ ਮਹਿਲ ਹੋਇਆ ਅਤੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਆਪਣੀ ਸ਼ਹਾਦਤ ਦਿੱਤੀ।

ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਜਿਹੀ ਇਤਿਹਾਸਕ ਜੰਗ ਵਿਚ ਲੜੀ ਅਤੇ ਆਪਣੇ ਜੀਵਨ ਦੌਰਾਨ ਅਜਿਹੀ ਗੁਰਬਾਣੀ ਦੀ ਰਚਨਾ ਕੀਤੀ, ਜਿਸ ਵਿਚ ਮਨੁੱਖ ਨੂੰ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ ਤਾਂ ਜੋ ਮਨੁੱਖ ਆਪਣਾ ਜੀਵਨ ਗੁਰੂ ਆਸ਼ੇ ਅਨੁਸਾਰ ਬਤੀਤ ਕਰ ਸਕੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਉਦੇਸ਼ ਤੋਂ ਸਿੱਖਣ ’ਤੇ ਜ਼ੋਰ ਦਿੱਤਾ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰ ਪੁੱਜੀ ਸੰਗਤ ਵੱਲੋਂ ਆਤਿਸ਼ਬਾਜ਼ੀ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ ਗਈਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਫੁਲਾ ਸਿੰਘ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਚੱਪੜ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ ਅਤੇ ਅਹੁਦੇਦਾਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਕੰਵਲਜੀਤ ਸਿੰਘ ਗੋਨਾ, ਤਰਲੋਕ ਸਿੰਘ ਤੋਰਾ, ਸਿਮਰਨ ਸਿੰਘ ਗਰੇਵਾਲ, ਕੇ.ਕੇ. ਸਹਿਗਲ, ਅਕਾਊਂਟੈਂਟ ਗੁਰਮੀਤ ਸਿੰਘ, ਰਿਕਾਰਡ-ਕੀਪਰ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਰਜਨੀਸ਼ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜ, ਜਸਵੀਰ ਸਿੰਘ, ਭਾਈ ਪਰਵਿੰਦਰ ਸਿੰਘ ਰਿਉਂਦ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਵਿਚ ਇੰਸਪੈਕਟਰ ਸਾਹਿਬਾਨ ਦਲਜੀਤ ਸਿੰਘ, ਤਰਸੇਮ ਸਿੰਘ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ।

Scroll to Top