ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਮੁੜ ਸੁਸ਼ੋਭਿਤ ਹੋਣਗੇ ਗੁਰੂ ਮਹਾਰਾਜ ਦੇ ਸਰੂਪ

ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਮੁੜ ਸੁਸ਼ੋਭਿਤ ਹੋਣਗੇ ਗੁਰੂ ਮਹਾਰਾਜ ਦੇ ਸਰੂਪ
ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਮੌਜੂਦਗੀ ’ਚ ਤਿੰਨ ਸਰੂਪ ਮੋਹਲਗੜ੍ਹ ਦੇ ਪਿੰਡ ਵਾਸੀਆਂ ਨੂੰ ਸੌਂਪੇ
ਪਟਿਆਲਾ 22 ਨਵੰਬਰ ()
ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਪਿੰਡ ਦੀ ਸੰਗਤ ਵੱਲੋਂ ਪਸ਼ਚਾਤਾਪ ਕੀਤੇ ਜਾਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁੜ ਤੋਂ ਗੁਰਦੁਆਰਾ ਮੋਹਲਗੜ੍ਹ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਿੰਡ ਵਾਸੀਆਂ ਨੂੰ ਸੌਂਪੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਪਿੰਡ ਵਾਸੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਮੁਆਫੀ ਮੰਗੀ ਸੀ, ਜਿਸ ਉਪਰੰਤ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸੇਵਾ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਕੰਮਲ ਕੀਤਾ। ਗੁਰਦੁਆਰਾ ਮੋਹਲਗੜ੍ਹ ਦੇ ਵਾਸੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਹੁੰਚ ਕਰਕੇ ਗੁਰਦੁਆਰਾ ਮੋਹਲਗੜ੍ਹ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਸ਼ੋਭਿਤ ਕਰਨ ਦੀ ਮੰਗ ਰੱਖੀ ਸੀ, ਜਿਸ ਉਪਰੰਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਤੇ ਪਿੰਡ ਦੀ ਸੰਗਤ ਦੀ ਹਾਜ਼ਰੀ ਵਿਚ ਤਿੰਨ ਗੁਰੂ ਮਹਾਰਾਜ ਦੇ ਸਰੂਪ ਗੁਰਦੁਆਰਾ ਮੋਹਲਗੜ੍ਹ ਸਾਹਿਬ ਦੀ ਸੰਗਤ ਨੂੰ ਭੇਂਟ ਕੀਤੇ ਗਏ।
ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਪਿੰਡ ਦੀ ਸਮੁੱਚੀ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਪਾਸੋਂ ਲੱਗੀ ਸੇਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਕੰਮਲ ਕੀਤੀ ਅਤੇ ਪਸ਼ਚਾਤਾਪ ਵੀ ਕੀਤਾ। ਉਨ੍ਹਾਂ ਨੇ ਸੰਗਤ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਗੁਰੂ ਮਹਾਰਾਜ ਦਾ ਅਦਬ ਅਤੇ ਸਤਿਕਾਰ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ। ਜਥੇਦਾਰ ਲਾਛੜੂ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤਾਂ ਨੂੰ ਸੁਚੇਤ ਰਹਿਣ ਦੇ ਨਾਲ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਵੀ ਕਰਨੀ ਹੋਵੇਗੀ। ਇਸ ਦੌਰਾਨ ਪਿੰਡ ਮੋਹਲਗੜ੍ਹ ਦੀ ਸੰਗਤ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਭਾਈ ਗੁਲਵਿੰਦਰ ਸਿੰਘ ਅਤੇ ਪਿੰਡ ਦੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।

Leave a Comment

Your email address will not be published. Required fields are marked *

Scroll to Top