Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਟਰੈਫਿਕ ਪੋਸਟ ਸਥਾਪਿਤ ਕੀਤੀ ਜਾਵੇ : ਪ੍ਰੋ. ਬਡੂੰਗਰ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਟਰੈਫਿਕ ਪੋਸਟ ਸਥਾਪਿਤ ਕੀਤੀ ਜਾਵੇ : ਪ੍ਰੋ. ਬਡੂੰਗਰ

ਪਟਿਆਲਾ 5 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੋਂ ਮੰਗ ਕੀਤੀ ਹੈ ਕਿ ਜਿਥੇ ਗੁਰਦੁਆਰਾ ਮੋਤੀ ਬਾਗ ਸਾਹਿਬ ਨੇੜੇ ਖੰਡਾ ਚੌਂਕ ਬਣਾਇਆ ਹੈ, ਉਸੇ ਤਰਜ਼ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਇਕ ਖੰਡਾ ਚੌਂਕ ਜਾਂ ਟਰੈਫਿਕ ਪੋਸਟ ਸਥਾਪਿਤ ਕਰਵਾ ਦਿੱਤੀ ਜਾਵੇ ਤਾਂ ਕਿ ਵਾਪਰਦੇ ਹਾਦਸਿਆਂ ਤੋਂ ਲੋਕਾਂ ਨੂੰ ਨਿਜ਼ਾਤ ਮਿਲ ਸਕੇ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜਿਓ ਦੋ ਅਜਿਹੀਆਂ ਸੜਕਾਂ ਲੰਘਦੀਆਂ ਹਨ, ਜਿਸ ਕਾਰਨ ਅਕਸਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਂਦੀਆਂ ਸੰਗਤਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅਚਾਨਕ ਹਾਦਸੇ ਵਾਪਰ ਜਾਂਦੇ ਹਨ ਅਤੇ ਹਾਦਸਿਆਂ ਕਾਰਨ ਕੀਮਤੀ ਜਾਨਾਂ ਵੀ ਜਾਂਦੀਆਂ ਹਨ।

ਉਨ੍ਹਾਂ  ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਖੰਡਾ ਚੌਂਕ ਤੋਂ ਥਾਪਰ ਕਾਲਜ ਪਾਸੀ ਰੋਡ ਨੂੰ ਜਾਈਏ ਤਾਂ ਅਕਸਰ ਲੋਕ ਟਰੈਫਿਕ ਕਾਰਨ ਉਲਝ ਪੈਂਦੇ ਹਨ ਕਿਉਂਕਿ ਪਾਸੀ ਰੋਡ ਅਤੇ ਮੰਨੀ ਸਕੱਤਰਤੇ ਵਾਲੇ ਪਾਸੇ ਕੋਈ ਚੌਂਕ ਅਜਿਹਾ ਨਹੀਂ ਜਿਸ ਕਾਰਨ ਟਰੈਫਿਕ ਸਹੀ ਰਸਤਾ ਅਖਤਿਆਰ ਕਰ ਸਕੇ, ਪ੍ਰੰਤੂ ਜਿਸ ਨੇ ਮਿੰਨੀ ਸਕੱਤਰੇਤ ਜਾਂ ਪਾਸੀ ਰੋਡ ਤੋਂ ਹੋ ਕੇ ਥਾਪਰ ਕਾਲਜ ਨੂੰ ਜਾਣ ਹੈ ਤਾਂ ਸਾਹਮਣੇ ਤੋਂ ਆਉਂਦੀ ਸਰਹੰਦ ਰੋਡ ਵਾਲੇ ਪਾਸੀ ਦੀ ਟਰੈਫਿਕ ਕਾਰਨ ਵੀ ਸੰਗਤਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਕਾਫੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੱਕ ਉਨ੍ਹਾਂ ਨੇ ਲਿਖਤੀ ਮੰਗ ਭੇਜੀ ਸੀ ਕਿ ਸ਼ਹਿਰ ਵਿਚ ਟਰੈਫਿਕ ਕਾਰਨ ਜਿਥੇ ਲੋਕ ਉਲਝੇ ਪਏ ਹਨ ਉਥੇ ਹੀ ਸਰਹਿੰਦ ਰੋਡ, ਮਿੰਨੀ ਸਕੱਤਰੇਤ ਅਤੇ ਪਾਸੀ ਰੋਡ ’ਤੇ ਰਹਿਣ ਵਾਲੀ ਟਰੈਫਿਕ ਅਕਸਰ ਹਾਦਸੇ ਵਾਪਰਦੇ ਹਨ, ਅਜਿਹੇ ਹਾਦਸਿਆਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਨੇੜਿਓਂ ਲੰਘਦੀ ਪਾਸੀ ਰੋਡ ਦੇ ਵਿਚਕਾਰ ਅਜਿਹਾ ਚੌਂਕ ਸਥਾਪਤ ਹੋ ਜਾਵੇ ਤਾਂ ਲੋਕਾਂ ਨੂੰ ਟਰੈਫਿਕ ਤੋਂ ਕਾਫੀ ਰਾਹਤ ਮਿਲ ਸਕਦੀ ਹੈ ਅਤੇ ਹਦਾਸਿਆਂ ਤੋਂ ਵੀ ਬਚਾਅ ਹੋ ਸਕਦਾ ਹੈ।

Scroll to Top