ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਫਤਰੀ ਵਾਹਨਾਂ ਲਈ ਤਿਆਰ ਇਮਾਰਤ ਦਾ ਉਦਘਾਟਨ

ਪਟਿਆਲਾ 10 ਫਰਵਰੀ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਚੱਲ ਰਹੇ ਨਿਰਮਾਣ ਕਾਰਜਾਂ ਤਹਿਤ ਅੱਜ ਗੁਰਦੁਆਰਾ ਕੰਪਲੈਕਸ ਅੰਦਰ ਨਗਰ ਕੀਰਤਨ ਦੌਰਾਨ ਸਜਾਈ ਜਾਣ ਵਾਲੀ ਪਾਲਕੀ ਸਾਹਿਬ ਸਮੇਤ ਦਫਤਰੀ ਵਾਹਨਾਂ ਲਈ ਤਿਆਰ ਕੀਤੀ ਗਈ ਨਵੀਂ ਇਮਾਰਤ ਅਤੇ ਦਫਤਰ ਦਾ ਉਦਘਾਟਨ ਕੀਤਾ ਗਿਆ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੀਂ ਇਮਾਰਤ ਅਤੇ ਦਫਤਰ ਦਾ ਉਦਘਾਟਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਇਮਾਰਤ ਦੀ ਸਾਂਭ ਸੰਭਾਲ ਅਤੇ ਦਫਤਰ ਦਾ ਇੰਚਾਰਜ ਦਾ ਸੁਖਦੇਵ ਸਿੰਘ ਕਾਹਲਵਾਂ ਨੂੰ ਲਗਾਇਆ ਗਿਆ।

ਉਦਘਾਟਨ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦੌਰਾਨ ਬਾਬਾ ਅਮਰੀਕ ਇੰਦਰ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਦਾ ਅਹਿਮ ਸਹਿਯੋਗ ਰਿਹਾ, ਜਿਨ੍ਹਾਂ ਵੱਲੋਂ ਸਮੇਂ ਸਮੇਂ ’ਤੇ ਵੱਡਮੁੱਲੇ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾਂਦਾ ਹੈ।

ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਮੰਗ ਪੁਰ ਅਨੇਕਾਂ ਹੀ ਕਾਰਜਾਂ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ, ਜਿਸ ਤਹਿਤ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ, ਜੋੜੇ ਘਰ ਸਮੇਤ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੱਕ ਅਤੇ ਅੰਤ੍ਰਿੰਗ ਕਮੇਟੀ ਦੀਆਂ ਬੈਠਕਾਂ ਵਿਚ ਅਜਿਹੇ ਕਾਰਜਾਂ ਦੇ ਮਤੇ ਲਿਆਂਦੇ ਜਾਂਦੇ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਸੰਗਤਾਂ ਨੂੰ ਸਮਰਪਿਤ ਕੀਤੇ ਜਾਂਦੇ ਹਨ।

ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਭਵਿੱਖ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸਾਹਿਬ ਵਿਖੇ ਬਣਨ ਵਾਲੀਆਂ ਸਰਾਵਾਂ ਅਤੇ ਜੋੜੇ ਘਰ ਦੀ ਉਦਘਾਟਨ ਆਪਣੇ ਕਰ ਕਮਲਾਂ ਨਾਲ ਕਰਨਗੇ ਅਤੇ ਭਵਿੱਖ ਵਿਚ ਅਜਿਹੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੋੇ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਸਹਿਯੋਗ ਨਾਲ ਜਲਦ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਭਾਈ ਗੁਲਵਿੰਦਰ ਸਿੰਘ, ਰਿਕਾਰਡਕੀਪਰ ਸਰਬਜੀਤ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Scroll to Top