Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:31 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ

ਪਟਿਆਲਾ, 14 ਮਈ : ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਨੂੰ ਅੱਜ ਜ਼ਿਲ੍ਹਾ ਪਰਿਸ਼ਦ ਪਟਿਆਲਾ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਹੈ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਦੋਵਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਹਲਕਾ ਸਮਾਣਾ ਦੇ ਐਮ.ਐਲ.ਏ ਸ. ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਸੰਭਾਲ ਲਏ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਚੇਤ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਸਾਥੀ ਗੁਰਦੇਵ ਸਿੰਘ ਟਿਵਾਣਾ ਨੂੰ ਚੇਅਰਮੈਨ ਅਤੇ ਬੀਬੀ ਬਿੰਦਰ ਕੌਰ ਨੂੰ ਵਾਈਸ ਚੇਅਰਪਰਸਨ ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਦੋਵੇਂ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਟਿਆਲਾ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਗੁਰਦੇਵ ਸਿੰਘ ਟਿਵਾਣਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

ਸਿਹਤ ਮੰਤਰੀ ਤੇ ਵਿਧਾਇਕ ਨੇ ਕਿਹਾ ਵਾਹਿਗੁਰੂ ਜੀ ਇਨ੍ਹਾਂ ਆਗੂਆਂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਕਰਵਾਉਣ ਲਈ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਪ੍ਰੀਜਾਈਡਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਪਟਿਆਲਾ ਦੀ ਨਿਗਰਾਨੀ ਹੇਠ ਸਰਕਾਰ ਵੱਲੋਂ ਜਾਰੀ ਰਿਜ਼ਰਵੇਸ਼ਨ ਨੋਟੀਫੀਕੇਸ਼ਨ ਅਨੁਸਾਰ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ ਦੀ ਜਨਰਲ ਕੈਟਾਗਰੀ ਅਤੇ ਵਾਇਸ ਚੇਅਰਮੈਨ ਐਸ.ਸੀ (ਇਸਤਰੀ) ਲਈ ਰਾਖਵੀ ਸੀਟ ਲਈ ਚੁਣੇ ਮੈਂਬਰਾਂ ‘ਚੋ ਚੋਣ ਕੀਤੀ ਗਈ ਹੈ।ਉਂਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਗੁਰਦੇਵ ਸਿੰਘ ਟਿਵਾਣਾ, ਜ਼ਿਲ੍ਹਾ ਪਰਿਸ਼ਦ ਜ਼ੋਨ ਬੰਮਣਾ ਤੋਂ ਮੈਂਬਰ, ਨੂੰ ਸਰਬ ਸੰਮਤੀ ਨਾਲ ਚੇਅਰਮੈਨ ਵਜੋਂ ਚੁਣਿਆ ਗਿਆ ਅਤੇ ਵਾਇਸ ਚੇਅਰਪਰਸਨ ਵਜੋਂ ਬਿੰਦਰ ਕੌਰ, ਜ਼ੋਨ ਦਫ਼ਤਰੀਵਾਲਾ ਦੀ ਚੋਣ ਕੀਤੀ ਗਈ।
ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ, ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਸਮੇਤ ਹੋਰ ਆਗੂ ਹਾਜ਼ਰ ਸਨ।

Scroll to Top