Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂ ਰਵਿਦਾਸ ਜੀ ਦੇ ਜੀਵਨ ਅਧਾਰਿਤ ਡਾਕੂਮੈਂਟਰੀ ਸ਼ੋਅ ਨੂੰ ਮਿਲ ਰਿਹੈ ਭਰਪੂਰ ਹੁੰਗਾਰਾ

ਗੁਰੂ ਰਵਿਦਾਸ ਜੀ ਦੇ ਜੀਵਨ ਅਧਾਰਿਤ ਡਾਕੂਮੈਂਟਰੀ ਸ਼ੋਅ ਨੂੰ ਮਿਲ ਰਿਹੈ ਭਰਪੂਰ ਹੁੰਗਾਰਾ

ਪਟਿਆਲਾ, 21 ਜੁਲਾਈ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਲਗਾਤਾਰ ਰਾਜਪੁਰਾ ਦੇ ਪਿੰਡਾਂ ਵਿਚ ਦਿਖਾਈ ਜਾ ਰਹੀ ਹੈ। ਇਹ ਪ੍ਰਗਟਾਵਾ ਰਾਜਪੁਰਾ ਦੇ ਐੱਸ.ਡੀ.ਐਮ. ਰਵਿੰਦਰ ਸਿੰਘ ਨੇ ਕਰਦਿਆ ਦੱਸਿਆ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਦਿੰਦੀ ਵਿਸ਼ੇਸ਼ ਡਾਕੂਮੈਂਟਰੀ ਰੋਜ਼ਾਨਾ 8 ਪਿੰਡਾਂ ‘ਚ ਲੋਕ ਬਹੁਤ ਉਤਸ਼ਾਹ ਨਾਲ ਦੇਖ ਰਹੇ ਹਨ।
ਐੱਸ.ਡੀ.ਐਮ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਤੋਂ ਇਨ੍ਹਾਂ ਵਿਸ਼ੇਸ਼ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿਸ਼ੇਸ਼ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਪਿੰਡ-ਪਿੰਡ ਵਿੱਚ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਰਾਜਪੁਰਾ ਬਲਾਕ ‘ਚ ਪਿੰਡ ਭਾਪਾਲ ਅਤੇ ਨਲਾਸ ਕਲਾਂ ਵਿਖੇ ਦਿਖਾਈ ਗਈ। ਇਸ ਦਸਤਾਵੇਜ਼ੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਦੇਖਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕਰ ਰਹੇ ਹਨ।
ਇਸ ਦੌਰਾਨ ਇਹ ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Scroll to Top