ਅੰਮ੍ਰਿਤਸਰ:- 8 ਮਾਰਚ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਨਾਨਕਸ਼ਾਹੀ ਸੰਮਤ 557 ਅਨੁਸਾਰ 1 ਚੇਤ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ 12 ਤੋਂ 14 ਮਾਰਚ ਤੀਕ ਪੂਰਨ ਸਰਧਾ ਸਕਿਤਾਰ ਨਾਲ ਸਿੱਖ ਪਰੰਪਰਾਵਾਂ ਦੀ ਰੋਸ਼ਨੀ ਵਿੱਚ ਗੁਰਮਤਿ ਸਮਾਗਮ ਹੋਵੇਗਾ।
ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ। 14 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਇਨ੍ਹਾਂ ਸਮਾਗਮਾਂ ਵਿੱਚ ਰਾਗੀ, ਢਾਡੀ, ਕਵੀਸ਼ਰ ਜਥੇ ਆਪਣੇ ਬੀਰਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।