Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 9:40 am

+91 90915 01313 , +91 90916 01313

punjabbanni@gmail.com
punjabbani@yahoo.com

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਨਿੱਘਾ ਸਵਾਗਤ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਨਿੱਘਾ ਸਵਾਗਤ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਨਿੱਘਾ ਸਵਾਗਤ

ਬਾਬਾ ਸੇਵਾ ਸਿੰਘ, ਬਾਬਾ ਅਵਤਾਰ ਸਿੰਘ, ਸ. ਦਿਲਜੀਤ ਸਿੰਘ ਬੇਦੀ ਵੱਲੋਂ ਆਈਆਂ ਸਖ਼ਸ਼ੀਅਤਾਂ ਦਾ ਸਨਮਾਨ

ਅੰਮ੍ਰਿਤਸਰ:- 11 ਨਵੰਬਰ ( ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੀਤੀ ਰਾਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਤੀਜੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸੰਪੂਰਨ ਹੋਈ। ਗਵਾਲੀਅਰ ਤੋਂ ਪੈਦਲ ਚਲੀ ਇਸ ਸ਼ਬਦ ਚੌਕੀ ਯਾਤਰਾ ਦਾ ਅੱਜ ਇਥੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜਣ `ਤੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਤਰਨਾਦਲ ਬਾਬਾ ਬਿੰਧੀਚੰਦ ਸਾਹਿਬ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲਿਆਂ, ਸਮੇਤ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਪੈਦਲ ਚੌਂਕੀ ਦੇ ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੱਤਰ ਬੁੱਢਾ ਸ. ਦਿਲਜੀਤ ਸਿੰਘ ਬੇਦੀ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਹ ਤੀਜੀ ਪੈਦਲ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਨੂੰ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਪੁਰਾਤਨ ਸਮੇਂ ਤੋਂ ਬੰਦੀ ਛੋੜ ਦਿਵਸ ਸੰਬੰਧੀ ਅਰੰਭ ਕੀਤੀ ਹੋਈ ਮਰਯਾਦਾ ਅਨੁਸਾਰ ਸਜਾਈ ਗਈ ਸੀ ਤੇ ਕਿਲ੍ਹਾ ਗਵਾਲੀਅਰ ਦੇ ਗੁ: ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਕੇ ਇਹ ਯਾਤਰਾ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਬੰਦੀ ਛੋੜ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੀ ਹੈ। ਇਸ ਮੌਕੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ , ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਗੁਰਲਾਲ ਸਿੰਘ ਗ੍ਰੰਥੀ, ਬਾਬਾ ਅਮਰੀਕ ਸਿੰਘ ਗ੍ਰੰਥੀ, ਬਾਬਾ ਮੋਹਣ ਸਿੰਘ ਗ੍ਰੰਥੀ, ਭੁਜੰਗੀ ਗਗਨਦੀਪ ਸਿੰਘ, ਤੇ ਸ. ਜਗਦੀਸ਼ ਸਿੰਘ ਵਾਲੀਆ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Scroll to Top