Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ 'ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਚੰਡੀਗੜ੍ਹ, 30 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

253ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,979 ਹੋ ਗਈ ਹੈ।

ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 578ਵੇਂ ਦਿਨ ਵੀ ਜਾਰੀ ਰੱਖਦਿਆਂ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ, 250 ਗ੍ਰਾਮ ਅਫੀਮ, 8 ਕਿਲੋ ਗਾਂਜਾ, 255 ਨਸ਼ੀਲੀਆਂ ਗੋਲੀਆਂ ਅਤੇ 5000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 578 ਦਿਨਾਂ ਵਿੱਚ 80,919 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Scroll to Top