Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 5:47 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਅਕਤੂਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ  ਕੀਤੀ  ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ  ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਕਾਨੂੰਨ ਅਤੇ ਵਿਵਸਥਾ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ  188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ।

ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 598ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 389 ਗ੍ਰਾਮ ਹੈਰੋਇਨ, 780 ਗ੍ਰਾਮ ਅਫੀਮ, 1277 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 598 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,903 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top