ਚੰਡੀਗੜ, 27 ਜਨਵਰੀ : ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਗਸਟਰ ਗੋਲਡੀ ਬਰਾੜ ਦੇ ਮਾਪਿਆਂ ਉਪਰ ਪੰਜਾਬ ਪੁਲਸ ਵਲੋ ਵੱਡੀ ਕਾਰਵਾਈ ਕਰਦਿਆਂ ਉਨਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਪੱਖਾਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ।
ਦਸ ਦਈਏ ਕਿ ਸੂਬੇ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਾਇਕ ਨੈੱਟਵਰਕਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਸਾਲ 2024 ਨਾਲ ਸਬੰਧਤ ਜਬਰਨ ਵਸੂਲੀ ਦੇ ਇੱਕ ਮਾਮਲੇ ਵਿੱਚ ਸੋਮਵਾਰ ਨੂੰ ਅਮਲ ਵਿੱਚ ਲਿਆਈ ਗਈ।
ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਦਰਜ ਮਾਮਲੇ ਵਿੱਚ ਕੀਤੀਆਂ ਗਈਆਂ ਹਨ। ਪੁਲੀਸ ਮੁਤਾਬਕ ਜਬਰਨ ਵਸੂਲੀ ਸਬੰਧੀ ਜਾਂਚ ਦੌਰਾਨ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਦੀ ਭੂਮਿਕਾ ਸਾਹਮਣੇ ਆਈ, ਜਿਸਤੋ ਬਾਅਦ ਕਾਰਵਾਈ ਕੀਤੀ ਗਈ ਹੈ।