Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:44 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ

ਚੰਡੀਗੜ, 27 ਜਨਵਰੀ : ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਗਸਟਰ ਗੋਲਡੀ ਬਰਾੜ ਦੇ ਮਾਪਿਆਂ ਉਪਰ ਪੰਜਾਬ ਪੁਲਸ ਵਲੋ ਵੱਡੀ ਕਾਰਵਾਈ ਕਰਦਿਆਂ ਉਨਾ ਨੂੰ ‌ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਪੱਖਾਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ।

ਦਸ ਦਈਏ ਕਿ ਸੂਬੇ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਾਇਕ ਨੈੱਟਵਰਕਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਸਾਲ 2024 ਨਾਲ ਸਬੰਧਤ ਜਬਰਨ ਵਸੂਲੀ ਦੇ ਇੱਕ ਮਾਮਲੇ ਵਿੱਚ ਸੋਮਵਾਰ ਨੂੰ ਅਮਲ ਵਿੱਚ ਲਿਆਈ ਗਈ।

ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਦਰਜ ਮਾਮਲੇ ਵਿੱਚ ਕੀਤੀਆਂ ਗਈਆਂ ਹਨ। ਪੁਲੀਸ ਮੁਤਾਬਕ ਜਬਰਨ ਵਸੂਲੀ ਸਬੰਧੀ ਜਾਂਚ ਦੌਰਾਨ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਦੀ ਭੂਮਿਕਾ ਸਾਹਮਣੇ ਆਈ, ਜਿਸਤੋ ਬਾਅਦ ਕਾਰਵਾਈ ਕੀਤੀ ਗਈ ਹੈ।

Scroll to Top