ਬਰਨਾਲਾ, 13 ਮਾਰਚ : ਦੇਸ਼ ਅੰਦਰ ਗੈਸ ਸਿਲੰਡਰਾਂ ਨੂੰ ਲੈ ਕੇ ਜਿਥੇ ਹਫੜਾ ਦਫੜੀ ਵਾਲਾ ਮਾਹੌਲ ਹੈ, ਉਥੇ ਬਰਨਾਲਾ ਵਿਖੇ ਇਕ ਗੈਸ ਸਿਲੰਡਰ ਨੂੰ ਭਰਵਾਉਣ ਲਈ ਲਾਈਨ ਵਿਚ ਖੜੇ ਬਜੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਪਈ ਹੈ।
ਜਾਣਕਾਰੀ ਦੇ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ਵਿੱਚ ਇਕ ਦੁਖਦਾਈ ਘਟਨਾ ਵਾਪਰੀ।
ਜਾਣਕਾਰੀ ਅਨੁਸਾਰ 66 ਸਾਲਾ ਭੂਸ਼ਣ ਕੁਮਾਰ ਮਿੱਤਲ ਆਪਣੇ ਪੁੱਤਰ ਦੇਵਰਾਜ ਮਿੱਤਲ ਨਾਲ ਸਵੇਰੇ ਕਰੀਬ ਅੱਠ ਵਜੇ ਗੈਸ ਸਿਲੰਡਰ ਲੈਣ ਲਈ ਲਾਈਨ ਵਿੱਚ ਖੜ੍ਹੇ ਹੋਏ ਸਨ। ਦੋਵਾਂ ਦਾ ਨੰਬਰ ਲਾਈਨ ਵਿੱਚ ਕਰੀਬ ਪੱਚੀਵਾਂ ਸੀ ਅਤੇ ਉਹ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਲੰਬੇ ਸਮੇਂ ਤੱਕ ਉਡੀਕ ਕਰਦੇ ਹੋਏ ਭੂਸ਼ਣ ਕੁਮਾਰ ਮਿੱਤਲ ਸਿਲੰਡਰ ਉੱਤੇ ਬੈਠ ਗਏ। ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਕੁਝ ਹੀ ਪਲਾਂ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।