ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ

ਪਟਿਆਲਾ, 24 ਫ਼ਰਵਰੀ 2026: ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ, ਪਟਿਆਲਾ ਦੇ  ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਹੇਠ ਚੱਲ ਰਹੇ ਐਨ.ਐੱਸ.ਐੱਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ, ਜਿਲ੍ਹਾ ਨੋਡਲ ਅਫਸਰ ਸਵੀਪ ਪਟਿਆਲਾ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ|

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੇ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਭੇਦਭਾਵ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾਂ ਚਾਹੀਂਦਾ ਹੈ| ਉਨ੍ਹਾਂ ਨੇ ਸਾਰੇ ਯੋਗ ਵੋਟਰਾਂ ਨੂੰ ਆਪਨੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਅਪੀਲ ਕੀਤੀ, ਉਹਨਾਂ ਨੇ ਕਿਹਾ ਕਿ ਦੇਸ਼ ਦਾ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਸਾਰੇ ਜਿੰਮੇਵਾਰ ਨਾਗਰਿਕ ਵੋਟਰ ਬਣ ਕੇ ਵੱਧ ਤੋਂ ਵੱਧ ਮਤਦਾਨ ਕਰਨ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵਲੋਂ ਜਾਰੀ ਐਪਸ ਅਤੇ ਇੰਨਾਂ ਦੇ ਮਹੱਤਵ ਬਾਰੇ ਦੱਸਿਆ|  ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਵਨੀਤਾ ਰਾਣੀ ਨੇ ਅਪਣੇ ਸੰਬੋਧਨ ਵਿੱਚ ਲੋਕਤੰਤਰ ਦੀ ਮਜ਼ਬੂਤੀ ਲਈ ਕਾਲਜ ਦੇ  ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।  ਸ਼੍ਰੀ ਰੁਪਿੰਦਰ ਸਿੰਘ, ਹਲਕਾ ਸਵੀਪ ਨੋਡਲ ਅਫਸਰ, ਪਟਿਆਲਾ 115 ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੋਟ ਦਾ ਅਧਿਕਾਰ ਲੱਖਾਂ ਸਵਤੰਤਰਤਾ ਸੰਗਰਾਮੀਆਂ ਦੇ ਸੰਘਰਸ਼ ਤੋ ਬਾਅਦ ਪ੍ਰਾਪਤ ਹੋਇਆ ਹੈ ਇਸ ਦੀ ਸਹੀ ਵਰਤੋਂ ਕਰਨਾ ਸਾਡਾ ਫਰਜ ਹੈ|

ਕਾਲਜ ਦੇ ਵਿਦਿਆਰਥੀਆਂ ਨੇ ਸਮਾਗਮ ਵਿੱਚ ਵੋਟਰ ਜਾਗਰੂਕਤਾ ਸਬੰਧੀ  ਭਾਸ਼ਣ  ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲਿਆ। ਮੰਚ ਸੰਚਲਣ ਐਨ.ਐੱਸ.ਐੱਸ. ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਜਗਦੇਵ ਸਿੰਘ ਅਤੇ ਸਹਾਇਕ ਪ੍ਰੋਫੈਸਰ ਮੂਰਤੀ ਕੌਰ ਦੁਆਰਾ ਕੀਤਾ ਗਿਆ | ਪ੍ਰੋ ਯਸ਼ਪ੍ਰੀਤ ਸਿੰਘ ਦੁਆਰਾ ਧੰਨਵਾਦੀ ਸ਼ਬਦ ਕਹੇ ਗਏ | ਇਸ ਮੌਕੇ ਤੇ ,ਸ਼੍ਰੀ ਮੋਹਿਤ ਕੌਸ਼ਲ ਸਹਾਇਕ ਸਵੀਪ ਨੋਡਲ ਅਫਸਰ,ਪ੍ਰੋ ਰਿਤੁ ਕਪੂਰ, ਕਾਲਜ ਪੀ.ਟੀ.ਏ  ਮੇਂਬਰ ਆਦਿ ਹਾਜ਼ਰ ਸਨ।

Scroll to Top