ਗੰਨਮੈਨ ਦੀ ਪਿਸਤੌਲ ਖੋਹ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ

ਗੰਨਮੈਨ ਦੀ ਪਿਸਤੌਲ ਖੋਹ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੇੜੇ ਨੌਜਵਾਨ ਨੇ ਖੁਦ ਨੂੰ ਗੰਨਮੈਨ ਦੀ ਬੰਦੂਕ ਖੋਹ ਕੇ ਗੋਲੀ ਮਾਰ ਲਈ, ਜਿਸ ਕਾਰਨ ਜ਼ਖ਼ਮੀ ਨੌਜਵਾਨ ਨੂੰ ਜਦੋਂ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਪੁਲਸ ਵਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਨਾਲ ਨਾਲ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵੀ. ਆਈ. ਪੀਜ਼ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ ਦੇ ਨਾਲ ਗੰਨਮੈਨ ਵੀ ਮੌਜੂਦ ਸਨ ਤੇ ਵੀ. ਆਈ. ਪੀ. ਜਦੋਂ ਮੱਥਾ ਟੇਕਣ ਲਈ ਸ਼੍ਰੀ ਦਰਬਾਰ ਸਾਹਿਬ ਅੰਦਰ ਚਲੇ ਗਏ ਅਤੇ ਗੰਨਮੈਨ ਬਾਹਰ ਗਲਿਆਰੇ ਦੇ ਨੇੜੇ ਹੀ ਰਹੇ ਤਾਂ ਇਸੇ ਦੌਰਾਨ ਜੋੜਾ ਘਰ ਵੱਲੋਂ ਇਕ ਪ੍ਰਵਾਸੀ ਨੌਜਵਾਨ ਦੌੜ ਕੇ ਆਇਆ ਜਿਸ ਨੇ ਗੰਨਮੈਨ ਦੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ।ਗੋਲੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਵੀ ਭੱਜ ਗਏ ਪਰ ਉਦੋਂ ਤੱਕ ਨੌਜਵਾਨ ਉਥੇ ਹੀ ਡਿੱਗ ਚੁੱਕਾ ਸੀ। ਨੌਜਵਾਨ ਦੇ ਸਿਰ `ਤੇ ਗੋਲੀ ਲੱਗੀ ਹੈ, ਇਸ ਦੇ ਨਾਲ ਹੀ ਮੌਕੇ `ਤੇ ਪੁੱਜੀ ਪੁਲਸ ਨੇ ਉਸ ਨੂੰ ਗੰਭੀਰ ਹਾਲਤ `ਚ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ `ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇੰਨੀ ਸੁਰੱਖਿਆ ਦੇ ਬਾਵਜੂਦ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣੀ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੌਜਵਾਨ ਦੀ ਪਛਾਣ ਵੀ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top