Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

ਘਰੇਲੂ ਨੌਕਰੀ ਦੀ ਆੜ ’ਚ ਵੱਡੀ ਵਾਰਦਾਤ, ਬੇਹੋਸ਼ ਕਰ ਕੀਤੀ ਲੁੱਟਪਾਟ

ਘਰੇਲੂ ਨੌਕਰੀ ਦੀ ਆੜ ’ਚ ਵੱਡੀ ਵਾਰਦਾਤ, ਬੇਹੋਸ਼ ਕਰ ਕੀਤੀ ਲੁੱਟਪਾਟ

ਮਲੋਟ, 7 ਫਰਵਰੀ : ਮਲੋਟ ਸ਼ਹਿਰ ਵਿਖੇ ਇਕ ਘਰੇਲੂ ਨੌਕਰੀ ਦੀ ਆੜ ਵਿਚ ਨੌਕਰ ਵਲੋ ਵੱਡੀ ਵਾਰਦਾਤ ਨੂੰ ਅੰਜਾਮ ਦਿਤਾਗਿਆ ਹੈ। ਨੌਕਰ ਵਲੋ ਮਾਲਕ ਨੂੰ ਬੇਹੋਸ਼ ਕਰਕੇ ਲੁਟਪਾਟ ਦੀ ਘਟਨਾ ਨੂੰ ਅੰਜਾਮ ਦਿਤਾ ਗਿਆ ਹੈ, ਜਿਸਨੂੰ ਲੈ ਕੇ ਪੁਲਸ ਨੇ ਕਾਰਵਾਈ ਤੇਜ ਕਰਦਿਤੀ ਹੈ।

ਜਾਣਕਾਰੀ ਅਨੁਸਾਰ ਬਿਰਲਾ ਕਲੋਨੀ ਵਿੱਚ ਇੱਥੇ ਨੌਕਰਾਣੀ ਵਜੋਂ ਕੰਮ ਕਰ ਰਹੀ ਨੇਪਾਲੀ ਮਹਿਲਾ ਨੇ ਕਥਿਤ ਤੌਰ ’ਤੇ ਮਾਲਕ ਪਰਿਵਾਰ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣਿਆਂ ’ਤੇ ਹੱਥ ਸਾਫ ਕਰ ਦਿੱਤਾ। ਇਹ ਘਟਨਾ ਆੜ੍ਹਤੀਆ ਵਿਨੋਦ ਕੁਮਾਰ ਜੱਗਾ ਦੀ ਰਿਹਾਇਸ਼ ’ਤੇ ਵਾਪਰੀ। ਦੱਸਿਆ ਜਾਂਦਾ ਹੈ ਕਿ ਕੁਝ ਸਮਾਂ ਪਹਿਲਾਂ ਇੱਕ ਏਜੰਸੀ ਰਾਹੀਂ ਰੱਖੀ ਗਈ ਘਰੇਲੂ ਸਹਾਇਕਾ ਨੇ ਮਾਲਕਣ ਅਤੇ ਘਰ ਵਿੱਚ ਮੌਜੂਦ ਇੱਕ ਹੋਰ ਨੌਕਰਾਣੀ ਨੂੰ ਚਾਹ ਪਿਲਾਈ, ਜਿਸ ਵਿੱਚ ਨਸ਼ੀਲਾ ਪਦਾਰਥ ਮਿਲਾਇਆ ਹੋਇਆ ਸੀ।

ਚਾਹ ਪੀਣ ਤੋਂ ਬਾਅਦ ਦੋਵੇਂ ਔਰਤਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਹ ਬੇਹੋਸ਼ ਹੋ ਗਈਆਂ। ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮ ਮਹਿਲਾ ਨੇ ਆਪਣੇ ਦੋ ਪੁਰਸ਼ ਸਾਥੀਆਂ ਦੀ ਮਦਦ ਨਾਲ ਘਰ ਵਿੱਚ ਰੱਖੀ ਲਗਭਗ 7 ਲੱਖ ਰੁਪਏ ਦੀ ਨਕਦੀ, ਕਰੀਬ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ ਇੱਕ ਸਕੂਟਰੀ ਲੈ ਕੇ ਮੌਕੇ ਤੋਂ ਫਰਾਰ ਹੋ ਗਈ। ਇਸ ਘਟਨਾ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਹੈ।

Scroll to Top