Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:39 pm

+91 90915 01313 , +91 90916 01313

punjabbanni@gmail.com
punjabbani@yahoo.com

ਘਰੇਲੂ ਹਿੰਸਾ ਮਾਮਲੇ ਵਿਚ ਮਸਹੂਰ ਗਾਇਕਾ ਸਪਨਾ ਚੌਧਰੀ ਨੂੰ ਮਿਲੀ ਰਾਹਤ

ਘਰੇਲੂ ਹਿੰਸਾ ਮਾਮਲੇ ਵਿਚ ਮਸਹੂਰ ਗਾਇਕਾ ਸਪਨਾ ਚੌਧਰੀ ਨੂੰ ਮਿਲੀ ਰਾਹਤ

ਨਵੀਂ ਦਿੱਲੀ, 10 ਜੂਨ 2026 : ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿਚ ਸਪਨਾ ਚੌਧਰੀ ਵਲੋ ਅਰਜੀ ਦਾਇਰ ਕੀਤੀ ਗਈ ਸੀ, ਜਿਸਦੀ ਸੁਣਵਾਈਕਰਦਿਆਂ ਅੱਜ ਜੁਡੀਸ਼ੀਅਲ ਮੈਜਿਸਟਰੇਟ ਨਿਧੀ ਸਿੰਘ ਦੀ ਅਦਾਲਤ ਨੇ ਇਹ ਹੁਕਮ ਦਿਤੇ ਹਨ ਕਿ ਅੰਤਰਿਮ ਸੁਰੱਖਿਆ ਦਿੰਦਿਆਂ ਸੰਬੰਧਤ ਪਰਿਵਾਰਕ ਮੈਂਬਰ ਨੂੰ ਅਗਲੀ ਸੁਣਵਾਈ ਤੱਕ ਸਪਨਾ ਚੌਧਰੀ ਨਾਲ ਕਿਸੇ ਵੀ ਤਰ੍ਹਾਂ ਦਾ ਸੰਪਰਕ ਕਰਨ ਜਾਂ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਜਾਣ ਤੋਂ ਰੋਕ ਦਿੱਤਾ ਹੈ।

ਦਸ ਦਈਏ ਕਿ ਅਰਜ਼ੀ ਵਿੱਚ ਉਨ੍ਹਾਂ ਨੇ ਆਪਣੀ ਨਿੱਜੀ ਸੁਰੱਖਿਆ ਅਤੇ ਪੇਸ਼ੇਵਰ ਕੰਮਕਾਜ ‘ਤੇ ਸੰਭਾਵਿਤ ਅਸਰਾਂ ਦਾ ਹਵਾਲਾ ਦਿੰਦਿਆਂ ਤੁਰੰਤ ਦਖ਼ਲ ਦੀ ਮੰਗ ਕੀਤੀ ਸੀ। ਅਦਾਲਤ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਕਿ ਪ੍ਰਤੀਵਾਦੀ ਅਗਲੀ ਸੁਣਵਾਈ ਤੱਕ ਸਪਨਾ ਚੌਧਰੀ ਨੂੰ ਨਾ ਮਿਲ ਸਕੇਗਾ ਅਤੇ ਨਾ ਹੀ ਕਿਸੇ ਵੀ ਮਾਧਿਅਮ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਸਕੇਗਾ। ਇਸ ਦੇ ਨਾਲ ਹੀ ਉਸ ਨੂੰ ਉਨ੍ਹਾਂ ਦੇ ਘਰ, ਕੰਮ ਵਾਲੀ ਥਾਂ ਜਾਂ ਹੋਰ ਕਿਸੇ ਸਥਾਨ ‘ਤੇ ਜਾਣ ਤੋਂ ਵੀ ਮਨਾਹੀ ਕੀਤੀ ਗਈ ਹੈ।

Scroll to Top