Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:41 pm

+91 90915 01313 , +91 90916 01313

punjabbanni@gmail.com
punjabbani@yahoo.com

ਚੀਨ ਸਰਹੱਦ ਮੁੱਦੇ ’ਤੇ ਲੋਕ ਸਭਾ ’ਚ ਹੰਗਾਮਾ, ਅੱਠ ਵਿਰੋਧੀ ਸੰਸਦ ਮੈਂਬਰ ਬਜਟ ਸੈਸ਼ਨ ਤੋਂ ਮੁਅੱਤਲ

ਚੀਨ ਸਰਹੱਦ ਮੁੱਦੇ ’ਤੇ ਲੋਕ ਸਭਾ ’ਚ ਹੰਗਾਮਾ, ਅੱਠ ਵਿਰੋਧੀ ਸੰਸਦ ਮੈਂਬਰ ਬਜਟ ਸੈਸ਼ਨ ਤੋਂ ਮੁਅੱਤਲ

ਨਵੀਂ ਦਿੱਲੀ, 3 ਫਰਵਰੀ : ਲੋਕ ਸਭਾ ਵਿੱਚ ਚੀਨ ਸਰਹੱਦ ਦੇ ਮਸਲੇ ਨੂੰ ਲੈ ਕੇ ਹੋਏ ਤਿੱਖੇ ਹੰਗਾਮੇ ਤੋਂ ਬਾਅਦ ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਨੂੰ ਪੂਰੇ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਲ ਹਨ।
ਦਸ ਦਈਏ ਕਿ ਦੂਸਰੇ ਪਾਸੇ ਵਿਰੋਧੀ ਧਿਰ ਨੇ ਇਸ ਕਾਰਵਾਈ ਨੂੰ ਲੋਕਤੰਤਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਦੱਸਿਆ ਹੈ, ਜਦਕਿ ਸਰਕਾਰ ਵੱਲੋਂ ਹੰਗਾਮੇ ਨੂੰ ਸੰਸਦੀ ਕਾਰਵਾਈ ਵਿੱਚ ਰੁਕਾਵਟ ਕਰਾਰ ਦਿੱਤਾ ਗਿਆ ਹੈ।

ਮੁਅੱਤਲੀ ਤੋਂ ਬਾਅਦ ਰਾਜਾ ਵੜਿੰਗ ਨੇ ਕੇਂਦਰ ਸਰਕਾਰ ’ਤੇ ਸਖ਼ਤ ਨਿਸ਼ਾਨਾ ਸਾਧਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਜ਼ਬਰਦਸਤੀ ਦਬਾਇਆ ਜਾਂਦਾ ਹੈ ਤਾਂ ਸੰਘਰਸ਼ ਹੀ ਇਕਲੌਤਾ ਰਸਤਾ ਬਚਦਾ ਹੈ। ਵੜਿੰਗ ਨੇ ਕਿਹਾ, “ਜੇ ਸਾਡੀ ਸਾਹ ਵਾਲੀ ਨਲੀ ’ਤੇ ਹੱਥ ਰੱਖਿਆ ਜਾਵੇਗਾ ਤਾਂ ਸਾਨੂੰ ਜਵਾਬੀ ਲੜਾਈ ਲੜਨੀ ਹੀ ਪਵੇਗੀ।” ਉਨਾ ਕਿਹਾਕਿ ਕਾਂਗਰਸ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ।

Scroll to Top