ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜਲੰਧਰ ਪੱਛਮੀ ਤੋਂ ਨਵੇਂ ਬਣੇ ਵਿਧਾਇਕ ਮੋਹਿੰਦਰ ਭਗਤ ਨੂੰ ਦਿੱਤੀ ਵਧਾਈ
ਨਾਭਾ ()- ਜਲੰਧਰ ਪੱਛਮੀ ਹਲਕੇ ਦੀ ਹੋਈ ਜ਼ਿਮਨੀ ਚੋਣ ਵਿੱਚ ਰਿਕਾਰਡਤੋੜ ਵੋਟਾਂ ਨਾਲ ਜਿੱਤ ਕੇ ਐਮ.ਐਲ.ਏ ਬਣੇ ਆਪ ਉਮੀਦਵਾਰ ਮੋਹਿੰਦਰ ਭਗਤ ਨਾਲ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁਲਾਕਾਤ ਕਰਕੇ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਨੇ ਆਪ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਕੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਦੇ ਕੰਮਾਂ ਤੇ ਮੋਹਰ ਲਗਾਕੇ ਸੂਬਾ ਸਰਕਾਰ ਵਿੱਚ ਆਪਣਾ ਵਿਸ਼ਵਾਸ ਜਿਤਾਇਆ ਹੈ। ਉਨਾਂ ਕਿਹਾ ਕਿ ਆਉਣ ਵਾਲੀਆ ਚਾਰ ਜ਼ਿਮਨੀ ਚੋਣਾਂ ਸਮੇਤ ਨਗਰ ਨਿਗਮ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਬਣਦੀਆ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਨਾਂ ਤੋਂ ਲੋਕ ਬੇਹਦ ਖੁਸ਼ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਮੁੜ ਤੋਂ ਤਰੱਕੀ ਦੀ ਲੀਹ ਤੇ ਪਿਆ ਹੈ।