ਚੋਣ ਪ੍ਰਕਿਰਿਆ ਉਪਰ ਰਾਹੁਲ ਗਾਂਧੀ ਨੇ ਜਤਾਈ ਗੰਭੀਰ ਚਿੰਤਾ

ਦਿੱਲੀ, 23 ਦਸੰਬਰ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵਿਦੇਸ਼ ਵਿਚ ਇਕ ਸੰਮੇਲਨ ਦੌਰਾਨ ਆਖਿਆ ਕਿ ਭਾਰਤ ਦੇਸ਼ ਵਿੱਚ ਚੋਣੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਨਹੀਂ ਰਹੀ ਅਤੇ ‘ਵੋਟਾਂ ਦੀ ਹੇਰਾਫੇਰੀ’ ਵਰਗੇ ਮਸਲੇ ਸਾਹਮਣੇ ਆ ਰਹੇ ਹਨ । ਵੋਟਰ ਸੂਚੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਇੱਕ ਵਿਦੇਸ਼ੀ ਮਹਿਲਾ ਦਾ ਨਾਮ ਕਈ ਵਾਰ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ, ਪਰ ਇਸ ਮਾਮਲੇ ’ਚ ਚੋਣ ਕਮਿਸ਼ਨ ਵੱਲੋਂ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਅਨੁਸਾਰ, ਅਜਿਹੀਆਂ ਗੜਬੜੀਆਂ ਲੋਕਤੰਤਰ ਦੀ ਜੜ੍ਹ ’ਤੇ ਸਿੱਧਾ ਅਸਰ ਪਾਂਦੀਆਂ ਹਨ।

ਦਸ ਦਈਏ ਕਿ ਰਾਹੁਲ ਗਾਂਧੀ ਜਰਮਨੀ ਦੀ ਰਾਜਧਾਨੀ ਬਰਲਿਨ ਵਿੱਚ ਇੱਕ ਅਕਾਦਮਿਕ ਸੰਬੋਧਨ ਦੌਰਾਨ ਭਾਰਤ ਦੀ ਚੋਣ ਪ੍ਰਣਾਲੀ ਅਤੇ ਲੋਕਤੰਤਰੀ ਸੰਸਥਾਵਾਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਚਿੰਤਾ ਜਤਾਈ ਹੈ । ਹਰਟੀ ਸਕੂਲ ਵਿੱਚ “ਰਾਜਨੀਤੀ: ਸੁਣਨ ਦੀ ਸਮਝ” ਵਿਸ਼ੇ ’ਤੇ ਲੈਕਚਰ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਚੋਣ ਪ੍ਰਬੰਧਨ ਨਾਲ ਜੁੜੀਆਂ ਸੰਸਥਾਵਾਂ ਵਿੱਚ ਕਈ ਗੰਭੀਰ ਖਾਮੀਆਂ ਹਨ । ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ’ਤੇ ਨਿਰਪੱਖਤਾ ਨੂੰ ਲੈ ਕੇ ਸਵਾਲ ਖੜ੍ਹੇ ਹੁੰਦੇ ਹਨ।

Scroll to Top