Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਚੌਥੀ ਸੀਨੀਅਰ ਡਿਸਟ੍ਰਿਕਟ ਬੇਸਬਾਲ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼

ਚੌਥੀ ਸੀਨੀਅਰ ਡਿਸਟ੍ਰਿਕਟ ਬੇਸਬਾਲ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼

ਪਟਿਆਲਾ , 22 ਅਕਤੂਬਰ : ਜਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ਼ ਸਿੰਘ ਰਾਵਤ ਦੀ ਯੋਗ ਅਗਵਾਈ ਹੇਠ ਤੇ ਸੈਕਟਰੀ ਆਦਰਸ਼ ਬਾਂਸਲ ਦੇ ਤਾਲਮੇਲ ਨਾਲ ਚੌਥੀ ਸੀਨੀਅਰ ਡਿਸਟਰਿਕਟ ਬੇਸਬਾਲ ਚੈਂਪੀਅਨਸ਼ਿਪ ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ 22 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ।
ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਅਵਾਰਡੀ ਅਤੇ ਅਮਨਿੰੰਦਰ ਸਿੰਘ ਬਾਬਾ ਨੇ ਉਚੇਚੇ ਤੌਰ ਤੇ ਗਰਾਊਂਡ ਵਿਖੇ ਪਹੁੰਚ ਕੇ ਬੇਸਬਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੱਜ ਹੋਏ ਦਾ ਮੈਚ ਵਿੱਚ ਸ਼ੁਤਰਾਣਾ ਕਲੱਬ ਨੇ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਨੂੰ 10-0 ਨਾਲ ਹਰਾਇਆ।ਇਸ ਮੌਕੇ ਤੇ ਡਾ.ਪਵਿੱਤਰ ਸਿੰਘ ਕਾਹਲੋਂ ,ਰਵੀ ਇੰਦਰ ਸਿੰਘ, ਸੁਰਿੰਦਰ ਪਾਲ ਸਿੰਘ ਐਸਪੀ, ਆਕਾਸ਼ਦੀਪ ਚੰਨਾ,ਅਖਿਲ ਬਜਾਜ,ਅਮਨਦੀਪ ਸਿੰਘ, ਮਾਨਵ ਵਰਮਾ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
Scroll to Top