Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:19 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਵਲੋ ਜਾਂਚ ਸ਼ੁਰੂ

ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਵਲੋ ਜਾਂਚ ਸ਼ੁਰੂ

ਚੰਡੀਗੜ੍ਹ, 21 ਮਈ 2026 : ਚੰਡੀਗੜ੍ਹ ਦੇ ਸਕੂਲਾਂ ਨੂੰ ਅੱਜ ਇਕ ਵਾਰ ਫਿਰ ਤੋ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਦਹਿਸਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਸੈਕਟਰ-40 ਸਥਿਤ ਦਿੱਲੀ ਪਬਲਿਕ ਸਕੂਲ ਅਤੇ ਸੈਕਟਰ-25 ਦੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੂੰ ਇੱਕ ਸ਼ੱਕੀ ਈਮੇਲ ਭੇਜੀ ਗਈ ਸੀ।

ਈਮੇਲ ਵਿੱਚ ਦਾਅਵਾ ਕੀਤਾ ਗਿਆ ਕਿ ਦੁਪਹਿਰ 1 ਵਜੇ ਸਕੂਲਾਂ ਵਿੱਚ ਧਮਾਕੇ ਹੋਣਗੇ। ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਅਤੇ ਅੰਬਾਲਾ ਤੋਂ ਦਿੱਲੀ ਤੱਕ ਰੇਲਵੇ ਟਰੈਕਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸਤੋ ਬਾਦਅ ਪੂਰੀ ਤਰ੍ਹਾਂ ਹੜਕੰਪ ਮਚ ਗਿਆ ।

ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸਕੂਲਾਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਬੰਬ ਸਕੁਐਡ ਅਤੇ ਡੌਗ ਸਕੁਐਡ ਨੇ ਸਕੂਲ ਦੇ ਹਰ ਕੋਨੇ ਦੀ ਗਹਿਰਾਈ ਨਾਲ ਜਾਂਚ ਕੀਤੀ। ਕਈ ਘੰਟਿਆਂ ਦੀ ਤਲਾਸ਼ੀ ਦੇ ਬਾਵਜੂਦ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Scroll to Top