ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਪ੍ਰਸ਼ਾਸਨ ਵਲੋਂ ਹੁਣ ਹਫ਼ਤੇ ਦੇ 24 ਦੇ 24 ਘੰਟੇ ਦੁਕਾਨਾਂ ਖੁੱਲੀਆਂ ਰੱਖ ਸਕਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਹਰੇਕ ਛੋਟੇ ਵੱਡੇ ਦੁਕਾਨਦਾਰ ਭਾਈਚਾਰੇ ਨੂੰ ਕਾਫੀ ਰਾਹਤ ਪਹੁੰਚੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਦੇਰ ਸ਼ਾਮ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਦੁਕਾਨਾਂ ਸਾਲ ਦੇ 365 ਦਿਨ ਖੁੱਲ੍ਹੀਆਂ ਰਹਿਣਗੀਆਂ। ਪ੍ਰਸ਼ਾਸਨ ਨੇ ਇਹ ਫੈਸਲਾ ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕਾਰੋਬਾਰ ਦੀ ਸੌਖ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ।