ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਸੇਵਾ ਭਾਰ

SGPC ਪ੍ਰਧਾਨ ਸਮੇਤ ਪੰਥਕ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 22 ਜੂਨ 2023- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ। ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਈਆਂ। ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ਵਿਧਾਨ ਸਭਾ ਦੇ ਵੇਲੇ ਜਿਸ ਤਰੀਕੇ ਨਾਲ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਮ੍ਰਿਤਧਾਰੀ ਸਿੱਖ ਦੇ ਦਾੜ੍ਹੀ ਬਾਰੇ ਸ਼ਬਦਾਵਲੀ ਵਰਤੀ ਗਈ ਹੈ ਉਹ ਅਤੀ ਨਿੰਦਣ ਯੋਗ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਭੇਜੀ ਗਈ ਸੀ ਇੱਕ ਜੁੱਟ ਹੋਣ ਦੀ ਗੱਲ ਕੀਤੀ ਗਈ ਸੀ, ਅਸੀਂ ਉਸ ਦਾ ਸਵਾਗਤ ਕਰਦੇ ਹਾਂ।

Leave a Comment

Your email address will not be published. Required fields are marked *

Scroll to Top