ਜਨਮ ਦਿਨ ਸਮਾਗਮ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ

ਸਿਰਸਾ, 5 ਜਨਵਰੀ :  ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਦਾਲਤੀ ਨਿਯਮਾਂ ਅਧੀਨ ਪੈਰੋਲ ਮਿਲਣ ਤੋਂ ਬਾਅਦ ਅੱਜ ਸੁਨਾਰੀਆ ਜੇਲ੍ਹ ਤੋਂ ਰਿਹਾਈ ਦਿੱਤੀ ਗਈ। ਦਸ ਦਈਏ ਕਿ ਰਾਮ ਰਹੀਮ ਨੂੰ ਸਵੇਰ ਸਮੇ ਲਗਭਗ 11 ਵਜੇ 45 ਮਿੰਟ ‘ਤੇ ਕੜੀ ਪੁਲੀਸ ਸੁਰੱਖਿਆ ਵਿਚ ਇੱਕ ਵਾਹਨ ਰਾਹੀਂ ਜੇਲ੍ਹ ਤੋਂ ਬਾਹਰ ਨਿਕਲਿਆ ਗਿਆ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਦੇ ਖਾਸ ਬੰਦੋਬਸਤ ਕੀਤੇ ਗਏ ਸਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ।

ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਉਸ ਨੂੰ 40 ਦਿਨਾਂ ਲਈ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇਹ ਪੈਰੋਲ ਡੇਰੇ ਦੇ ਦੂਜੇ ਗੁਰੂ ਸਤਨਾਮ ਸਿੰਘ ਦੇ ਜਨਮ ਦਿਨ ਤੋਂ ਪਹਿਲਾਂ ਦਿੱਤੀ ਗਈ ਹੈ। ਹਰ ਸਾਲ 25 ਜਨਵਰੀ ਨੂੰ ਇਸ ਮੌਕੇ ਸਿਰਸਾ ਦੇ ਡੇਰਾ ਹੈੱਡਕੁਆਰਟਰ ਵਿੱਚ ਧਾਰਮਿਕ ਸਮਾਗਮ ਆਯੋਜਿਤ ਹੁੰਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰਾਮ ਰਹੀਮ ਦੁਪਹਿਰ ਤਿੰਨ ਵਜੇ ਤੱਕ ਸਿਰਸਾ ਪਹੁੰਚ ਸਕਦੇ ਹਨ, ਜਿਸ ਕਾਰਨ ਉਨਾ ਦੇ ਚਾਹਣ ਵਾਲਿਆਂ ਅੰਦਰ ਜੋਸ ਦੇਖਣ ਨੂੰ ਵੀ ਮਿਲ ਰਿਹਾ ਹੈ।

Scroll to Top