Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:41 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਹਿੱਤ ਸੰਮਤੀ ਵੱਲੋਂ  ਲੌੜਵੰਦਾਂ ਨੂੰ ਰਾਸ਼ਨ ਅਤੇ ਵਿਦਿਆਰਥੀਆਂ ਨੂੰ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ : ਬੀ ਕੇ ਬਿੰਦਲ

ਜਨਹਿੱਤ ਸੰਮਤੀ ਵੱਲੋਂ  ਲੌੜਵੰਦਾਂ ਨੂੰ ਰਾਸ਼ਨ ਅਤੇ ਵਿਦਿਆਰਥੀਆਂ ਨੂੰ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ : ਬੀ ਕੇ ਬਿੰਦਲ

ਪਟਿਆਲਾ, 7 ਫਰਵਰੀ :  ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ , 1 ਲੜਕੀ  ਦੇ ਵਿਆਹ ਲਈ ਮਦਦ, ਵਿਦਿਆਰਥੀਆਂ  ਨੂੰ ਫੀਸ, ਲਈ ਪ੍ਰੋਗਰਾਮ ਦਾ ਆਯੋਜਨ ਪ੍ਰਭਾਤ ਪ੍ਰਵਾਨਾਂ ਹਾਲ ਬਾਰਾਦਰੀ ਵਿਖੇ ਕੀਤਾ ਗਿਆ। ਜਿਸ  ਵਿੱਚ ਮੁੱਖ ਮਹਿਮਾਨ ਉਘੇ ਸਮਾਜ ਸੇਵੀ ਬੀ ਕੇ ਬਿੰਦਲ ਰਿਟਾਇਰ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਨੇ ਸ਼ਿਰਕਤ ਕੀਤੀ।

ਬਲਵਿੰਦਰ ਸਿੰਘ ਬਰਾੜ, ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ, ਸੁਰਵਿੰਦਰ ਸਿੰਘ ਛਾਬੜਾ, ਮੀਤ ਪ੍ਰਧਾਨ, ਚਮਨ ਲਾਲ ਗਰਗ ਮੀਤ ਪ੍ਰਧਾਨ, ਅਨਿਲ ਭਾਰਤੀ, ਹਰਿੰਦਰ ਪਾਲ ਸ਼ਰਮਾ, ਸਾਬਕਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ, ਅਮਰੀਕ ਸਿੰਘ ਗਿੱਲ, ਐਡਵੋਕੇਟ ਹਰਜਿੰਦਰ ਸਿੰਘ, ਗੁਰਮੁੱਖ ਜੱਗੀ,  ਰਣਜੀਤ ਸਿੰਘ, ਮੈਡਮ ਸੰਗੀਤਾ, ਐਸ.ਪੀ ਪਰਾਸ਼ਰ, ਸਤੀਸ਼ ਜੌਸੀ,  ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆ ਬਲਵਿੰਦਰ ਸਿੰਘ ਬਰਾੜ ਅਤੇ ਬੀ ਕੇ ਬਿੰਦਲ ਨੇ ਕਿਹਾ ਕਿ ਜਨਹਿੱਤ ਸੰਮਤੀ ਦੇ ਪ੍ਰਧਾਨ  ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ  ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਹਨਾ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਸ਼ਹਿਰ ਦੇ ਪਾਰਕਾਂ ਦੀ ਸਾਭ ਸੰਭਾਲ ਕਰਨੀ, ਲੋੜਵੰਦ ਲੜਕੀਆਂ ਦੇ ਵਿਆਹਾ ਵਿਚ ਮਦਦ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫ਼ਤ ਦੀਵਾਈਆ ਦੇਣੀਆਂ, ਲੋੜਵੰਦ ਔਰਤਾਂ ਅਤੇ ਲੜਕੀਆਂ ਲਈ ਫਰੀ ਸਿਲਾਈ ਕਢਾਈ, ਕੰਪਿਊਟਰ ਸੈਂਟਰ ਖੋਲਣੇ ਬਹੁਤ ਪ੍ਰਸੰਸਾਯੋਗ ਹੈ, ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ  ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਹਮੇਸ਼ਾ ਲੋੜਵੰਦਾਂ ਦੀ ਮਦਦ ਹਰ ਸਮੇਂ ਤਿਆਰ ਹੈ।

Scroll to Top