ਪਟਿਆਲਾ, 12 ਨਵੰਬਰ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ 16 ਨਵੰਬਰ ਨੂੰ ਕਰਵਾਈ ਜਾ ਰਹੀ 12 ਵੀ ਹਾਫ ਮੈਰਾਥਨ ਜੌ ਕਿ ਬ੍ਰਿਟਿਸ਼ ਇੰਡੀਅਨ ਦੌੜਾਕ ਫੋਜਾਂ ਸਿੰਘ ਜੀ ਨੂੰ ਸਮਰਪਿਤ ਹੈ ਦਾ ਸੱਦਾ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਪ੍ਰੀਤੀ ਯਾਦਵ ਜੀ ਨੂੰ ਦਿੱਤਾ ਗਿਆ । ਵਿਸ਼ੇਸ਼ ਤੋਰ ਤੇ ਮੀਤ ਪ੍ਰਧਾਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਪ੍ਰੈਸ ਸਕੱਤਰ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਪ੍ਰੀਤੀ ਯਾਦਵ ਜੀ ਨੇ ਕਿਹਾ ਕਿ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਬ੍ਰਿਟਿਸ਼ ਇੰਡੀਅਨ ਦੌੜਾਕ ਫੋਜਾਂ ਸਿੰਘ ਜੀ ਨੂੰ ਸਮਰਪਿਤ ਹਾਫ ਮੈਰਾਥਨ ਦਾ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ ਹੈ।
ਉਹਨਾਂ ਕਿਹਾ ਕਿ ਇਸ ਹਾਫ ਮੈਰਾਥਨ ਵਿੱਚ ਪਬਲਿਕ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰੇ ।ਇਸ ਮੌਕੇ ਸਟੇਟ ਐਵਾਰਡੀ ਵਿਨੋਦ ਸ਼ਰਮਾ ਜਰਨਲ ਸਕੱਤਰ ਜਨ ਹਿੱਤ ਸੰਮਤੀ ਨੇ ਦੱਸਿਆ ਕਿ ਇਹ ਹਾਫ ਮੈਰਾਥਨ 21 ਕਿਲੋਮੀਟਰ,10 ਕਿਲੋਮੀਟਰ,5 ਕਿਲੋਮੀਟਰ ਜੌਂ ਕਿ ਚਿੱਪ ਰਾਹੀਂ ਕਰਵਾਈ ਜਾਵੇਗੀ ਅਤੇ ਜੇਤੂਆਂ ਨੂੰ ਨਕਦ ਇਨਾਮ, ਮੈਡਲ, ਸਰਟੀਫਿਕੇਟ,ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।