ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਪਟਿਆਲਾ, 21 ਮਾਰਚ:

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਨੂੰ ਭੇਂਟ ਕੀਤਾ ਹੈ।ਇਹ ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਦਾਨੀਆਂ ਵੱਲੋਂ ਦਿੱਤੇ ਦਾਨ ਸਦਕਾ ਰੈਡ ਕਰਾਸ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਇਸ ਲਈ ਹੋਰ ਅਦਾਰੇ ਤੇ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਇਸ ਮੌਕੇ ਅਸ਼ਵਨੀ ਗਰਗ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top