ਜਲੰਧਰ ‘ਚ ‘ਆਪ’ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ‘ਚ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਵੰਡੇ ਲੱਡੂ
ਘਨੌਰ, 13 ਜੁਲਾਈ () ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਪਾਰਟੀ ਸਮਰਥਕਾਂ ਵੱਲੋਂ ਲੱਡੂ ਵੰਡੇ ਗਏ ਅਤੇ ਜਸ਼ਨ ਮਨਾਏ ਗਏ। ਜਿੱਥੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਅਥਾਹ ਖੁਸ਼ੀ ਦਾ ਇਜਹਾਰ ਕੀਤਾ। ਉਸਦੇ ਨਾਲ ਹੀ ਢੋਲ-ਢਮੱਕਿਆਂ ਦੀ ਅਵਾਜ ‘ਚ ਭੰਗੜੇ ਵੀ ਪਾਏ ਅਤੇ ਆਤਿਸ਼ਬਾਜੀ ਚਲਾ ਕੇ ਇਸ ਜਿੱਤ ਦੀ ਖੁਸ਼ੀ ਮਨਾਈ । ਇਸ ਮੌਕੇ ਸਮੂਹ ਵਲੰਟੀਅਰਾਂ ਅਤੇ ਪਾਰਟੀ ਹਾਈਕਮਾਨ ਸਮੇਤ ਸਾਰੇ ਸ਼ੁੱਭ ਚਿੰਤਕਾਂ ਨੂੰ ਵਧਾਈ ਦਿੰਦਿਆਂ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਹ ਜਿੱਤ ਇਮਾਨਦਾਰੀ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਮੁੜ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਜਿੱਤ ਦਾ ਮੁੱਢ ਬੰਨ ਗਈ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਸ ਗੱਲ ਦੀ ਸਮਝ ਆ ਚੁੱਕੀ ਹੈ ਕਿ ਪੰਜਾਬ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ । ਉਨ੍ਹਾਂ ਕਿਹਾ ਕਿ ਜਲੰਧਰ ਦੇ ਸੂਝਵਾਨ ਵੋਟਰਾਂ ਨੇ ਸਿਆਸੀ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਇਸੇ ਤਰ੍ਹਾਂ ਸਹਿਯੋਗ ਅਤੇ ਸਮਰਥਨ ਦਿੰਦੇ ਰਹਿਣਗੇ । ਇਸ ਮੌਕੇ ਗੁਰਤਾਜ ਸਿੰਘ ਸੰਧੂ, ਕੁਲਵੰਤ ਸਿੰਘ ਕੋਚ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਸ਼ਮੀਰੀ ਕਪੂਰੀ, ਨਿਰਮਲ ਸਿੰਘ ਹਰਪਾਲਪੁਰ, ਰਣਜੋਧ ਸਿੰਘ, ਦਵਿੰਦਰ ਸਿੰਘ ਭੰਗੂ, ਹੈਪੀ ਰਾਮਪੁਰ, ਅਸ਼ਵਨੀ ਕੁਮਾਰ ਸਨੌਲੀਆਂ, ਪਿੰਦਰ ਸੇਖੋਂ, ਇੰਦਰਜੀਤ ਸਿੰਘ ਸਿਆਲੂ, ਸੁਰਿੰਦਰ ਸਿੰਘ ਸਰਵਾਰਾ, ਹਰਚਰਨ ਸਿੰਘ ਸੌਟਾਂ, ਮੋਦਾ ਕਾਮੀ, ਰਵੀ ਘਨੌਰ, ਮੱਖਣ ਖਾਨ ਆਦਿ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ ।