ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ

ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ — ਜਿੰਪਾ
ਚੰਡੀਗੜ੍ਹ : 19 ਮਾਰਚ
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।
ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।

Leave a Comment

Your email address will not be published. Required fields are marked *

Scroll to Top