ਜਹਾਜ ਹਾਦਸਾਗ੍ਰਸਤ ਵਿਚ ਫੀਪ ਨੇ ਕੀਤੀ ਤਕਨੀਕੀ ਮਾਹਿਰਾਂ ਨੂੰ ਸ਼ਾਮਲ ਕਰਨ ਦੀ ਮੰਗ

ਪਟਿਆਲਾ, 17 ਜੁਲਾਈ : ਏਅਰ ਇੰਡੀਆ ਦੇ ਬੀਤੇ ਸਮੇ ਦੋਰਾਨ ਹਾਦਸਾ ਗ੍ਰਸਤ ਹੋਏ ਜਹਾਜ ਨੂੰ ਲੈ ਕੇ ਫੈਡਰੇਸ਼ਨ ਆਫ ਇੰਡੀਅਨ ਪਾਇਲਟਸ (FIP) ਨੇ ਇਸ ਵਿਚ ਮਾਹਿਰਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਏਅਰ ਇੰਡੀਆ ਦੇ ਬੋਇੰਗ 787-8 ਜਹਾਜ਼ ਵਿੱਚ ਸੰਭਾਵੀ ਤਕਨੀਕੀ ਗਲਤ ਵਿਆਖਿਆ ਜਾਂ ਮਕੈਨੀਕਲ ਨੁਕਸਾਂ ਦੇ ਮੁੜ ਮੁਲਾਂਕਣ ਅਤੇ ਜਾਂਚ ਵਿੱਚ ਵਿਸ਼ਾ ਮਾਹਿਰਾਂ ਨੂੰ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ।

ਫੈਡਰੇਸ਼ਨ ਨੇ ਕਿਹਾ ਕਿ ਰਿਪੋਰਟ ਦੋ ਸੰਭਾਵੀ ਅਤੇ ਪਹਿਲਾਂ ਤੋਂ ਦਰਜ ਤਕਨੀਕੀ ਪੱਖਾਂ ’ਤੇ ਵਿਚਾਰ ਕਰਨ ਜਾਂ ਉਨ੍ਹਾਂ ਨੂੰ ਸਵੀਕਾਰ ਕਰਨ ਵਿੱਚ ਅਸਫਲ ਰਹੀ ਹੈ, ਜਿਨ੍ਹਾਂ ਵਿੱਚੋਂ ਕੋਈ ਵੀ ਦੋਵਾਂ ਇੰਜਣਾਂ ਦੇ ਖੁ਼ਦ ਬਖੁ਼ਦ ਬੰਦ ਹੋਣ ਦਾ ਕਾਰਨ ਬਣ ਸਕਦਾ ਸੀ।
ਏਅਰ ਇੰਡੀਆ ਦਾ ਬੋਇੰਗ 787-8 ਜਹਾਜ਼ 12 ਜੂਨ ਨੂੰ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਲਈ ਰਵਾਨਾ ਹੋਇਆ ਸੀ ਅਤੇ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਇਮਾਰਤ ਨਾਲ ਟਕਰਾ ਗਿਆ। ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ 12 ਜੁਲਾਈ ਨੂੰ ਹਾਦਸੇ ਦੀ ਮੁੱਢਲੀ ਰਿਪੋਰਟ ਜਾਰੀ ਕੀਤੀ ਸੀ।

ਇੱਕ ਸੂਤਰ ਅਨੁਸਾਰ ਐੱਫਆਈਪੀ ਨੇ ਹਾਦਸੇ ਦੀ ਜਾਂਚ ਅਤੇ ਮੁੱਢਲੀ ਰਿਪੋਰਟ ਨਾਲ ਸਬੰਧਤ ਵੱਖ-ਵੱਖ ਫ਼ਿਕਰਾਂ ਨੂੰ ਉਜਾਗਰ ਕਰਦਿਆਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਮੁੱਢਲੇ ਨਤੀਜਿਆਂ ਦੀ ਸਮੇਂ ਸਿਰ ਰਿਲੀਜ਼ ਦੀ ਸ਼ਲਾਘਾ ਕਰਦੇ ਹੋਏ ਫੈਡਰੇਸ਼ਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟ ਪਾਇਲਟ ਦੀ ਗਲਤੀ ਦੀ ਸੰਭਾਵਨਾ ਨੂੰ ਸਿੱਧੇ ਜਾਂ ਅਸਿੱਧੇ ਤੌਰ ’ਤੇ ਦਰਸਾਉਂਦੀ ਪ੍ਰਤੀਤ ਹੁੰਦੀ ਹੈ।

Leave a Comment

Your email address will not be published. Required fields are marked *

Scroll to Top