ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ
ਸੰਗਰੂਰ, 29 ਅਗਸਤ : ਸ਼੍ਰੀ ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਿਲ੍ਹਾ ਜੇਲ੍ਹ, ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਤੇ ਸ੍ਰੀ ਜੀ.ਐੱਸ. ਸੇਖੋਂ, ਸਿਵਲ ਜੱਜ (ਸੀਨੀਅਰ ਡਵੀਜ਼ਨ), ਸੰਗਰੂਰ ਵੀ ਹਾਜ਼ਰ ਸਨ। ਜਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਪਰਿਸਰ ਸਮੇਤ ਰਸੋਈ ਘਰ, ਜੇਲ੍ਹ ਹਸਪਤਾਲ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੱਜ ਸਾਹਿਬਾਨ ਵੱਲੋਂ ਜੇਲ੍ਹ ਅੰਦਰ ਸਾਫ਼—ਸਫਾਈ ਅਤੇ ਬੰਦੀਆਂ ਨੂੰ ਦਿੱਤੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਦੌਰਾਨ ਜੱਜ ਸਾਹਿਬ ਵਲੋਂ ਬੰਦੀਆਂ ਨੂੰ ਐਨਕਾਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਸ੍ਰੀਮਤੀ ਦਲਜੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਤੇ ਸ੍ਰੀ ਜੀ.ਐੱਸ. ਸੇਖੋਂ, ਸੀ.ਜੇ. (ਸੀਨੀਅਰ ਡਵੀਜ਼ਨ), ਸੰਗਰੂਰ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਸੰਗਰੂਰ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਅਤੇ ਵਕੀਲ ਤਾਇਨਾਤ ਕੀਤੇ ਗਏ ਹਨ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।

Leave a Comment

Your email address will not be published. Required fields are marked *

Scroll to Top