Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 4:36 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ

ਨਾਭਾ, 29 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ਉਤੇ ਹਰੇਕ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ  ਹੱਲ ਕਰਨ ਦੀ ਕੋਸ਼ਿਸ਼ ਵਜੋਂ, ਬੰਦੀਆਂ ਨਾਲ ਸਾਰਥਕ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਕੰਬੋਜ ਵੀ ਉਨ੍ਹਾਂ ਦੇ ਨਾਲ ਸਨ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।

Scroll to Top