ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜੁਲਾਈ ਨੂੰ
ਪਟਿਆਲਾ, 8 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 9 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੇਸ ਐਡਵਾਈਜ਼ਰ, ਟ੍ਰੈਨਰ, ਟੀਮ ਲੀਡਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-25 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Leave a Comment

Your email address will not be published. Required fields are marked *

Scroll to Top