ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 23 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 23 ਸਤੰਬਰ ਨੂੰ
ਪਟਿਆਲਾ, 21 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਮਿਤੀ 23 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੈਜ਼ਰ ਕਮਿਊਨੀਕੇਸ਼ਨ ਵੱਲੋਂ ਕੰਪਿਊਟਰ ਆਪਰੇਟਰ, ਕਸਟਮਰ ਕੇਅਰ, ਅਕਾਊਂਟੈਂਟ ਤੇ ਆਫ਼ਿਸ ਮੈਨੇਜਰ-ਕਮ-ਐਚ.ਆਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਲੈਜ਼ਰ ਕਮਿਊਨੀਕੇਸ਼ਨ ਵੱਲੋਂ ਕੰਪਿਊਟਰ ਆਪਰੇਟਰ, ਕਸਟਮਰ ਕੇਅਰ, ਅਕਾਊਂਟੈਂਟ ਤੇ ਆਫ਼ਿਸ ਮੈਨੇਜਰ-ਕਮ-ਐਚ.ਆਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ ਅਤੇ ਬੇਸਿਕ ਕੰਪਿਊਟਰ ਹੋਵੇ ਉਹ ਕੰਪਿਊਟਰ ਆਪਰੇਟਰ ਦੀ ਅਸਾਮੀ ਲਈ, ਜਿਨ੍ਹਾਂ ਉਮੀਦਵਾਰਾਂ ਕੋਲ ਗਰੈਜੂਏਸ਼ਨ ਹੋਵੇ ਉਹ ਕਸਟਮਰ ਕੇਅਰ ਦੀ ਅਸਾਮੀ ਲਈ, ਜਿਨ੍ਹਾਂ ਉਮੀਦਵਾਰਾਂ ਨੇ ਬੀ.ਕਾਮ ਦੇ ਨਾਲ ਟੈਲੀ ਕੀਤੀ ਹੋਵੇ ਉਹ ਅਕਾਊਂਟੈਂਟ ਦੀ ਅਸਾਮੀ ਲਈ ਅਤੇ ਜਿਨ੍ਹਾਂ ਉਮੀਦਵਾਰਾਂ ਕੋਲ ਗਰੈਜੂਏਸ਼ਨ/ਪੋਸਟ ਗਰੈਜੂਏਸ਼ਨ ਹੋਵੇ ਉਹ ਆਫ਼ਿਸ ਮੈਨੇਜਰ-ਕਮ-ਐਚ.ਆਰ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 23 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top