ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ
ਪਟਿਆਲਾ, 18 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 21 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ. ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ. ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ,ਇਸ ਅਸਾਮੀ ਲਈ ਕੇਵਲ ਪੁਰਸ਼ ਉਮੀਦਵਾਰ ਜਿਨ੍ਹਾਂ ਦੀ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਲੰਬਾਈ-168 ਸੈਂਟੀਮੀਟਰ, ਭਾਰ 54 ਕਿਲੋ ਤੋਂ 95 ਕਿਲੋ, ਉਮਰ 19-40 ਸਾਲ ਹੋਵੇ ਅਤੇ ਕੇਵਲ ਪੁਰਸ਼ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ21 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Leave a Comment

Your email address will not be published. Required fields are marked *

Scroll to Top