ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਦਾ ਪਲੇਸਮੈਂਟ ਕੈਂਪ 19 ਨਵੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਦਾ ਪਲੇਸਮੈਂਟ ਕੈਂਪ 19 ਨਵੰਬਰ ਨੂੰ
ਪਟਿਆਲਾ, 18 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀ (ਲੜਕੇ ਅਤੇ ਲੜਕੀਆਂ) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਹੋਵੇ ਅਤੇ ਉਮਰ 19-25 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Leave a Comment

Your email address will not be published. Required fields are marked *

Scroll to Top