ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ
ਪਟਿਆਲਾ, 6 ਜੁਲਾਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ 7 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੁਨ ਲਾਈਫ਼ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਈਫ਼ ਪਲੈਨਿੰਗ ਅਫ਼ਸਰਾਂ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਔਰਤਾਂ, ਜਿਨ੍ਹਾਂ ਨੇ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 30-45 ਸਾਲ ਹੋਵੇ, ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 07-07-2023 (ਸ਼ੁੱਕਰਵਾਰ) ਨੂੰ ਸਵੇਰੇ 9 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top