ਪਟਿਆਲਾ 15 ਨਵੰਬਰ – ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ,ਖਾਲਸਾ ਰਾਜ ਸਥਾਪਨਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ:ਜੋਤੀ ਸਰੂਪ ਸਾਹਿਬ ਫਤਹਿਗੜ੍ਹ ਵਿਖੇ,ਖੂਨਦਾਨ ਕੈਂਪ ਲਗਾਇਆ।ਇਹ ਖੂਨਦਾਨ ਕੈਪ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।
ਖੂਨਦਾਨ ਕੈਪ ਵਿੱਚ 25 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਵਾਲਿਆਂ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ।ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਖੂਨ ਨੂੰ ਕਿਸੇ ਬਨਾਉਟੀ ਢੰਗ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ,ਇਹ ਸਿਰਫ਼ ਮਨੁੱਖੀ ਸ਼ਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ।
ਜਾਗਦੇ ਰਹੋ ਕਲੱਬ ਦੀ ਸਲਾਘਾ ਕਰਦਿਆਂ ਕਿਹਾ ਕਿ ਕਲੱਬ ਲੰਮੇ ਸਮੇਂ ਤੋਂ ਖੂਨਦਾਨ ਦੇ ਖੇਤਰ ਵਿੱਚ ਕੰਮ ਕਰ ਰਿਹਾ ਹੈ,ਲੋੜ ਪੈਣ ਤੇ ਕਲੱਬ ਤੁਰੰਤ ਐਮਰਜੈਂਸੀ ਮਰੀਜ਼ਾਂ ਦੀ ਮੱਦਦ ਕਰਨ ਲਈ ਤਿਆਰ ਰਹਿੰਦਾ ਹੈ।ਇਸ ਮੌਕੇ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਵਾਲੇ,ਸੰਤ ਬਾਬਾ ਦਲਵਾਰਾ ਸਿੰਘ,ਸੰਤ ਬਾਬਾ ਪਰਮਜੀਤ ਸਿੰਘ,ਸੰਤ ਬਾਬਾ ਤਰਸੇਮ ਸਿੰਘ,ਸੰਤ ਬਾਬਾ ਮਨੀ ਸਿੰਘ,ਸੰਤ ਬਾਬਾ ਸੁਰਜਨ ਸਿੰਘ,ਮੈਨੇਜਰ ਕੁਲਵਿੰਦਰ ਸਿੰਘ ਚੀਮਾ,ਗਿਆਨੀ ਗੁਰਪ੍ਰੀਤ ਸਿੰਘ,ਸੁਖਵਿੰਦਰ ਸਿੰਘ ਬਹਿਲ,ਹਰਦੀਪ ਸਿੰਘ,ਲਾਡੀ,ਨਿਰਮਲ ਕੌਰ,ਰਤਨਜੀਤ ਕੌਰ,ਜਾਗਦੇ ਰਹੋ ਸਿੰਘ,ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਜਸਜੀਤ ਸਿੰਘ ਸਾਹ,ਤੇ ਹਰਕ੍ਰਿਸ਼ਨ ਸਿੰਘ ਸੁਰਜੀਤ ਹਾਜ਼ਰ ਸੀ।