ਜਾਤੀਸੂਚਕ ਟਿੱਪਣੀ ਮਾਮਲੇ ‘ਚ ਐਸਸੀ ਕਮਿਸਨ ਨੇ ਕੇਦਰੀ ਮੰਤਰੀ ਰਵਨੀਤ ਬਿੱਟੂ ਨੂੰ ਸੁਣਾਈ ਸਜਾ

ਚੰਡੀਗੜ੍ਹ, 24 ਜੂਨ 2026 : ਜਾਤੀਸੁਚਕ ਟਿਪਣੀ ਮਾਮਲੇ ਵਿਚ ਅੱਜ ਐਸਸੀ ਕਮਿ਼ਸਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸਜਾ ਸੁਣਾਈ ਹੈ। ਜਿਕਰਯੋਗ ਹੈ ਕਿ ਰਵਨੀਤ ਬਿੱਟੂ ਨੂੰ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਾ ਪਿਆ, ਸਿ ਤਹਿਤ ਕਮਿਸ਼ਨ ਵੱਲੋਂ ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਦਾ ਸੰਦੇਸ਼ ਦੇਣ ਲਈ ਚਾਰ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਦੀ ਸਲਾਹ ਦਿੱਤੀ ਗਈ ਹੈ।

ਇਸ ਦੌਰਾਨ ਕਮਿਸ਼ਨ ਵੱਲੋਂ ਸੁਝਾਅ ਦਿੱਤਾ ਗਿਆ ਹੈ ਕਿ ਰਵਨੀਤ ਸਿੰਘ ਬਿੱਟੂ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ, ਫਿਲੌਰ ਵਿਖੇ ਡੇਰਾ ਬ੍ਰਹਮਦਾਸ, ਅੰਮ੍ਰਿਤਸਰ ਦੇ ਰਾਮਤੀਰਥ ਸਥਿਤ ਭਗਵਾਨ ਵਾਲਮੀਕਿ ਜੀ ਦੇ ਡੇਰੇ ਅਤੇ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਆਪਸੀ ਭਾਈਚਾਰੇ ਅਤੇ ਸਤਿਕਾਰ ਦਾ ਸੰਦੇਸ਼ ਦੇਣ।

ਦੱਸਣਯੋਗ ਹੈ ਕਿ ਸੰਗਰੂਰ ਵਿੱਚ ਇੱਕ ਪੁਲਿਸ ਮੁਲਾਜ਼ਮ ਨਾਲ ਹੋਈ ਬਹਿਸ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਅੱਜ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣਾ ਪੱਖ ਰੱਖਿਆ। ਬਿੱਟੂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਵਰਤੇ ਗਏ ਸ਼ਬਦ ਉਚਿਤ ਨਹੀਂ ਸਨ ਅਤੇ ਉਹ ਇਸ ਲਈ ਵੱਖ-ਵੱਖ ਮੀਡੀਆ ਮੰਚਾਂ ਰਾਹੀਂ ਪਹਿਲਾਂ ਹੀ ਜਨਤਕ ਤੌਰ ‘ਤੇ ਮਾਫ਼ੀ ਮੰਗ ਚੁੱਕੇ ਹਨ।

Scroll to Top