Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਪਟਿਆਲਾ ਵਿੱਚ 30 ਸਿਹਤ ਸੰਸਥਾਵਾਂ ਵਿੱਚ ਲਗਾਇਆ ਜਾ ਰਿਹਾ ਹੈ ਮੁਫਤ ਐਚ.ਪੀ.ਵੀ ਵੈਕਸੀਨ

ਜਿਲ੍ਹਾ ਪਟਿਆਲਾ ਵਿੱਚ 30 ਸਿਹਤ ਸੰਸਥਾਵਾਂ ਵਿੱਚ ਲਗਾਇਆ ਜਾ ਰਿਹਾ ਹੈ ਮੁਫਤ ਐਚ.ਪੀ.ਵੀ ਵੈਕਸੀਨ

ਪਟਿਆਲਾ 21 ਮਈ –   ਪਟਿਆਲਾ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ ਕਦਮ ਚੁੱਕਦਿਆਂ ਸਿਹਤ ਵਿਭਾਗ ਪਟਿਆਲਾ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਜਿਲ੍ਹਾ ਪੱਧਰੀ ਐਚ.ਪੀ.ਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਟੀਕਾ ਪਟਿਆਲਾ ਜਿ਼ਲ੍ਹੇ ਦੇ 30 ਸਿਹਤ ਸੰਸਥਾਵਾਂ ਉੱਤੇ ਲਾਏ ਜਾ ਰਹੇ ਹਨ। ਹੁਣ ਤੱਕ ਪਟਿਆਲਾ ਜਿਲ੍ਹੇ ਦੇ 523 ਬੱਚੀਆਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆ ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਮਹਿਲਾਵਾਂ ਵਿੱਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ, ਜੋ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਹੁੰਦਾ ਹੈ ਅਤੇ ਇਸਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਗਾਇਆ ਗਿਆ ਟੀਕਾ ਇਸ ਬਿਮਾਰੀ ਤੋਂ ਬਚਾਅ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ।

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚ ਪੀ ਵੀ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਉਹ ਇਸ ਜਾਨਲੇਵਾ ਰੋਗ ਤੋਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਧੀਆਂ ਸੁਰੱਖਿਅਤ ਹੋਣਗੀਆਂ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਹੋਣਗੀਆਂ।

ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ ਉਹਨਾਂ ਲੜਕੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦਾ 14ਵਾਂ ਜਨਮਦਿਨ ਲੰਘ ਚੁੱਕਾ ਹੈ ਅਤੇ 15 ਸਾਲ 3 ਮਹੀਨੇ ਤੋਂ ਉਮਰ ਘੱਟ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦਾ ਸਟਾਫ ਆਪਣੀਆ ਬੱਚੀਆਂ ਦਾ ਮੋਹਰੀ ਹੋ ਕੇ ਟੀਕਾਕਰਨ ਕਰਵਾ ਰਿਹਾ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ਜਾਂ ਡਰ ਦੇ ਪ੍ਰਭਾਵ ਹੇਠ ਨਾ ਆਉਣ, ਆਪਣੀਆਂ ਬੱਚੀਆਂ ਨੂੰ ਸਮੇਂ ਸਿਰ ਇਹ ਟੀਕਾ ਲਗਾਵਾਉਣ।

 

Scroll to Top