Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:12 am

+91 90915 01313 , +91 90916 01313

punjabbanni@gmail.com
punjabbani@yahoo.com

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਲਈ 14 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਲਈ 14 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਪਟਿਆਲਾ 23 ਜੂਨ : ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਅੱਜ ਰਾਜ ਪੱਧਰੀ ਇਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਆਧੁਨਿਕਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਲਈ ਖਰੀਦੀਆਂ ਗਈਆਂ 14 ਅਤਿ-ਆਧੁਨਿਕ ਅਤੇ ਪੂਰੀ ਤਰ੍ਹਾਂ ਸੁਸੱਜਿਤ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਐਂਬੂਲੈਂਸਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।
ਸਮਾਗਮ ਦੌਰਾਨ ਜੇਲ੍ਹ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਵੀ ਚੁੱਕਿਆ ਗਿਆ। ਨੈਸ਼ਨਲ ਟ੍ਰੇਨਿੰਗ ਸੈਂਟਰ ਫਾਰ ਡੌਗਜ਼ (ਐਨਟੀਸੀਡੀ), ਬੀ.ਐੱਸ.ਐੱਫ. ਟੇਕਨਪੁਰ, ਮੱਧ ਪ੍ਰਦੇਸ਼ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਕੇ ਵਾਪਸ ਆਏ 6 ਸਨਿਫਰ ਡੌਗਜ਼ ਅਤੇ 12 ਡੌਗ ਹੈਂਡਲਰਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਕਰਨ ਲਈ ਰਵਾਨਾ ਕੀਤਾ ਗਿਆ। ਇਹ ਸਨਿਫਰ ਡੌਗਜ਼ ਜੇਲ੍ਹ ਕੰਪਲੈਕਸਾਂ ਵਿੱਚ ਨਸ਼ੀਲੇ ਪਦਾਰਥਾਂ, ਗੈਰਕਾਨੂੰਨੀ ਸਮਾਨ ਅਤੇ ਹੋਰ ਸੁਰੱਖਿਆ ਖਤਰਨਾਂ ਦੀ ਪਹਿਚਾਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਮੌਕੇ ਜੇਲ੍ਹ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਰਹਿੰਦੇ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ, ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਸਮੇਂ ਸਿਰ ਇਲਾਜ ਸੰਭਵ ਹੋ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਜੇਲ੍ਹਾਂ ਵਿੱਚ ਸੁਰੱਖਿਆ ਦੇ ਤਕਨੀਕੀ ਅਤੇ ਮਨੁੱਖੀ ਸਰੋਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਨਿਫਰ ਡੌਗਜ਼ ਦੀ ਤਾਇਨਾਤੀ ਨਾਲ ਜੇਲ੍ਹਾਂ ਵਿੱਚ ਨਸ਼ੇ ਦੀ ਸਮੱਗਰੀ ਦੀ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ।
Scroll to Top