ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਾਲੇ ਝੜਪ ਹੋਈ

ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਾਲੇ ਝੜਪ ਹੋਈ
ਮੱਧ ਪ੍ਰਦੇਸ : ਭਾਰਤ ਦੇਸ਼ ਦੇ ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਰਾਜਸਥਾਨ ਦੇ ਪ੍ਰਤਾਪਗੜ੍ਹ ਦੀ ਜਿਲ੍ਹਿਾ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਰਾਤ ਭਰ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ‘ਤੇ ਕੁੱਟਮਾਰ ਦਾ ਦੋਸ਼ ਲਗਾ ਕੇ ਇਹ ਹੰਗਾਮਾ ਸ਼ੁਰੂ ਕਰ ਦਿੱਤਾ ਸੀ। ਵੀਰਵਾਰ ਦੇਰ ਰਾਤ ਸ਼ੁਰੂ ਹੋਇਆ ਇਹ ਹੰਗਾਮਾ ਸ਼ੁੱਕਰਵਾਰ ਸਵੇਰ ਤੱਕ ਜਾਰੀ ਰਿਹਾ। ਹੰਗਾਮੇ ਦੌਰਾਨ ਸਥਿਤੀ ਅਜਿਹੀ ਬਣ ਗਈ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਵੱਲੋਂ ਨਾਅਰੇਬਾਜ਼ੀ ਦੀ ਆਵਾਜ਼ ਬਾਹਰ ਤੱਕ ਸੁਣਾਈ ਦੇ ਰਹੀ ਸੀ। ਜੇਲ੍ਹ ਪ੍ਰਸ਼ਾਸਨ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਦੀ ਤਲਾਸ਼ੀ ਮੁਹਿੰਮ ਦਾ ਵਿਰੋਧ ਕਰ ਰਹੇ ਸਨ। ਜਾਣਕਾਰੀ ਮੁਤਾਬਕ ਵੀਰਵਾਰ ਰਾਤ ਪ੍ਰਤਾਪਗੜ੍ਹ ਜ਼ਿਲਾ ਜੇਲ੍ਹ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜੇਲ੍ਹ ਮੁਲਾਜ਼ਮਾਂ ਵੱਲੋਂ ਇੱਕ ਕੈਦੀ ਦੀ ਕੁੱਟਮਾਰ ਕੀਤੀ ਗਈ। ਇਸ ਨਾਲ ਹੋਰ ਕੈਦੀ ਨਾਰਾਜ਼ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁੱਟਮਾਰ ਕਰਨ ਵਾਲਾ ਜੇਲ੍ਹ ਕਰਮਚਾਰੀ ਸ਼ਰਾਬ ਦੇ ਨਸ਼ੇ ‘ਚ ਸੀ। ਕੈਦੀਆਂ ਨੇ ਸ਼ਰਾਬ ਦੇ ਨਸ਼ੇ ‘ਚ ਮਾਰਪੀਟ ਕਰਨ ਨੂੰ ਲੈ ਲੈ ਉਥੇ ਜੰਮ ਕੇ ਹੰਗਾਮਾ ਕਰ ਦਿੱਤਾ। ਸਾਰੇ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

Leave a Comment

Your email address will not be published. Required fields are marked *

Scroll to Top