ਦਿਲੀ, 3 ਦਸੰਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜਿੰਦਗੀ ਬਾਰੇ ਚੱਲ ਰਹੀਆਂ ਅਫਵਾਹਾਂ ਨੂੰ ਖਤਮ ਕਰਦੇ ਹੋਏ ਉਨ੍ਹਾਂ ਦੀ ਭੈਣ ਡਾ. ਉਜ਼ਮਾ ਖਾਨ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖਾਨ ਜ਼ਿੰਦਾ ਹਨ ਪਰ ਜੇਲ ਅੰਦਰ ਉਨਾ ਨੂੰ ਅਤਿਆਚਾਰਾਂ ਤੇ ਤਸਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨਾ ਵਲੋ ਜਾਰੀ ਬਿਆਨ ਅਨੁਸਾਰ, ਖਾਨ ਨਾਲ ਲਗਭਗ ਇੱਕ ਮਹੀਨੇ ਤੋਂ ਪਰਿਵਾਰਕ ਮੁਲਾਕਾਤਾਂ ’ਤੇ ਪਾਬੰਦੀ ਕਾਰਨ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਜਿੰਦਗੀ ਬਾਰੇ ਕਿਆਸਬਾਜ਼ੀ ਵਧ ਗਈ ਸੀ। ਅਡਿਆਲਾ ਜੇਲ੍ਹ ਪ੍ਰਸ਼ਾਸਨ ਪਹਿਲਾਂ ਹੀ ਦਾਅਵਾ ਕਰ ਚੁੱਕਾ ਹੈ ਕਿ ਇਮਰਾਨ ਖਾਨ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਡਾ. ਉਜ਼ਮਾ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਭਰਾ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਖਾਨ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ’ਤੇ ਲਗਾਤਾਰ ਮਾਨਸਿਕ ਦਬਾਅ ਬਣਾਇਆ ਜਾ ਰਿਹਾ ਹੈ।