ਜੰਜ ਘਰ ਵਿਚ ਅਚਾਨਕ ਹੋਈ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ : ਜੰਜ ਘਰ ਵਿਚ ਕੁੱਝ ਨੌਜਵਾਨਾਂ ਦੀ ਆਪਸੀ ਤਕਰਾਰ ਹੋਣ ਤੋ ਬਾਅਦ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋ ਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਪਿੰਡ ਬਲਕਲਾਂ ਵਿੱਚ ਸਥਿਤ ਜੰਜ ਘਰ ਅੰਦਰ ਵਾਪਰਿਆ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (ਕਰੀਬ 22 ਸਾਲ) ਵਜੋਂ ਹੋਈ ਹੈ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਜੰਜ ਘਰ ਵਿੱਚ ਕੁਝ ਨੌਜਵਾਨ ਇਕੱਠੇ ਹੋਏ ਹੋਏ ਸਨ ਕਿ ਇਸ ਦੌਰਾਨ ਆਪਸੀ ਤਕਰਾਰ ਹੋ ਗਈ। ਤਕਰਾਰ ਨੇ ਜਲਦੀ ਹੀ ਹਿੰਸਕ ਰੂਪ ਧਾਰ ਲਿਆ ਅਤੇ ਕੁਝ ਨੌਜਵਾਨਾਂ ਨੇ ਅਚਾਨਕ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਵਿੱਚ ਅਫ਼ਰਾਤਫ਼ਰੀ ਮਚ ਗਈ। ਇਸ ਘਟਨਾ ਨੂੰ ਲੈ ਕੇ ਪੁਲਸ ਨੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਹੈ। ਅਧਿਕਾਰੀਆਂ ਨੇ ਆਖਿਆ ਕਿ ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Scroll to Top