ਜੰਮੂ-ਕਸ਼ਮੀਰ ਪੁਲਸ ਨੇ ਕੀਤੇ ਸ਼ਨੀਵਾਰ ਨੂੰ ਡੋਡਾ ਹਮਲੇ ਵਿਚ ਸ਼ਾਮਲ ਤਿੰਨ ਅੱਤਵਾਦੀਆਂ ਦੇ ਸਕੈਚ ਜਾਰੀ

ਜੰਮੂ-ਕਸ਼ਮੀਰ ਪੁਲਸ ਨੇ ਕੀਤੇ ਸ਼ਨੀਵਾਰ ਨੂੰ ਡੋਡਾ ਹਮਲੇ ਵਿਚ ਸ਼ਾਮਲ ਤਿੰਨ ਅੱਤਵਾਦੀਆਂ ਦੇ ਸਕੈਚ ਜਾਰੀ
ਜੰਮੂ ਕਸ਼ਮੀਰ : ਜੰਮੂ-ਕਸ਼ਮੀਰ ਪੁਲਸ ਨੇ ਸ਼ਨੀਵਾਰ ਨੂੰ ਡੋਡਾ ਹਮਲੇ ‘ਚ ਸ਼ਾਮਲ ਤਿੰਨ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5-5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਡੋਡਾ ਹਮਲੇ ਵਿੱਚ ਇੱਕ ਕੈਪਟਨ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਸਨ । ਜੰਮੂ ਵਿਚ ਸਥਿਤ ਡੋਡਾ ਵਿਚ ਹਾਲ ਹੀ ਦੇ ਮਹੀਨਿਆਂ ‘ਚ ਕਈ ਅੱਤਵਾਦੀ ਘਟਨਾਵਾਂ ਹੋਈਆਂ ਹਨ। ਸੁਰੱਖਿਆ ਏਜੰਸੀਆਂ ਇਨ੍ਹਾਂ ਘਟਨਾਵਾਂ ਨੂੰ ਪਾਕਿਸਤਾਨ ‘ਚ ਬੈਠੇ ਅੱਤਵਾਦੀ ਆਕਾਵਾਂ ਵੱਲੋਂ ਪਹਾੜੀ ਜਿ਼ਲ੍ਹੇ ‘ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸਿ਼ਸ਼ ਵਜੋਂ ਦੇਖ ਰਹੀਆਂ ਹਨ । ਅੱਤਵਾਦੀਆਂ ਦੇ ਸਕੈਚ ਜਾਰੀ ਕਰਦੇ ਹੋਏ, ਪੁਲਿਸ ਬੁਲਾਰੇ ਨੇ ਕਿਹਾ ਕਿ ਇਹ ਤਿੰਨੋਂ ਜ਼ਿਲ੍ਹੇ ਦੇ ਉਪਰਲੇ ਇਲਾਕਿਆਂ, ਖਾਸ ਤੌਰ ‘ਤੇ ਦੇਸਾ ਦੇ ਜੰਗਲਾਂ ਵਿੱਚ ਘੁੰਮ ਰਹੇ ਸਨ, ਜਿੱਥੇ ਜੁਲਾਈ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਇੱਕ ਮੁਕਾਬਲੇ ਵਿੱਚ ਫੌਜ ਦਾ ਇੱਕ ਕਪਤਾਨ ਅਤੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ । ਬੁਲਾਰੇ ਅਨੁਸਾਰ ਜੰਮੂ-ਕਸ਼ਮੀਰ ਪੁਲਿਸ ਨੇ ਤਿੰਨਾਂ ਅੱਤਵਾਦੀਆਂ ‘ਤੇ 5-5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਸਥਾਨਕ ਲੋਕਾਂ ਨੂੰ ਇਨ੍ਹਾਂ ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਦੀ ਬੇਨਤੀ ਕੀਤੀ ਹੈ ।

Leave a Comment

Your email address will not be published. Required fields are marked *

Scroll to Top