Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਝੂਠੀਆਂ ਸ਼ਿਕਾਇਤਾਂ ‘ਤੇ ਸਖ਼ਤੀ, ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ, ਮੇਅਰ 

ਝੂਠੀਆਂ ਸ਼ਿਕਾਇਤਾਂ ‘ਤੇ ਸਖ਼ਤੀ, ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ, ਮੇਅਰ 

ਪਟਿਆਲਾ, 23 ਜਨਵਰੀ – ਅੱਜ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ, ਬਿਲਡਿੰਗ ਨਿਯਮਾਂ ਦੀ ਪਾਲਣਾ ਅਤੇ ਵਿਭਾਗੀ ਕੰਮ-ਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਮੇਅਰ ਨੇ ਦੱਸਿਆ ਕਿ ਕੁਝ ਆਰ.ਟੀ.ਆਈ. ਐਕਟੀਵਿਸਟਾਂ ਵੱਲੋਂ ਬਿਲਡਿੰਗਾਂ ਅਤੇ ਮੁਲਾਜ਼ਮਾਂ ਖ਼ਿਲਾਫ਼ ਬੇਬੁਨਿਆਦ ਸ਼ਿਕਾਇਤਾਂ ਦਰਜ ਕਰਵਾ ਕੇ ਵਿਭਾਗ ਦੀ ਛਵੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀਆਂ ਸ਼ਿਕਾਇਤਾਂ ਨਾਲ ਦਫ਼ਤਰੀ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਰਮਚਾਰੀਆਂ ‘ਤੇ ਮਾਨਸਿਕ ਦਬਾਅ ਵੀ ਵਧ ਰਿਹਾ ਹੈ।
ਮੇਅਰ ਨੇ ਸਪਸ਼ਟ ਕਿਹਾ ਕਿ ਬਿਨਾਂ ਸਬੂਤਾਂ ਵਾਲੀਆਂ ਸ਼ਿਕਾਇਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਦਿੱਤੀ ਕਿ ਅਜਿਹੀਆਂ ਸ਼ਿਕਾਇਤਾਂ ‘ਤੇ ਕਾਰਵਾਈ ਤੋਂ ਪਹਿਲਾਂ ਸ਼ਿਕਾਇਕਰਤਾ ਤੋਂ ਤਸਦੀਕਸ਼ੁਦਾ ਹਲਫ਼ਨਾਮਾ ਲਿਆ ਜਾਵੇ, ਤਾਂ ਜੋ ਗਲਤ ਅਤੇ ਮਨਘੜੰਤ ਦੋਸ਼ਾਂ ‘ਤੇ ਰੋਕ ਲੱਗ ਸਕੇ।
ਉਨ੍ਹਾਂ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੇਵਜ੍ਹਾ ਤੰਗ-ਪਰੇਸ਼ਾਨ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਆਰ.ਟੀ.ਆਈ. ਐਕਟੀਵਿਸਟ ਸਟੇਟ ਵਿਜੀਲੈਂਸ ਵਿਭਾਗ ਵੱਲੋਂ ਬਲੈਕਲਿਸਟ ਕੀਤੇ ਗਏ ਹਨ, ਉਨ੍ਹਾਂ ਦੀਆਂ ਅਰਜ਼ੀਆਂ ਜਾਂ ਮੰਗਾਂ ਨੂੰ ਸਖ਼ਤੀ ਨਾਲ ਐਂਟਰਟੇਨ ਨਹੀਂ ਕੀਤਾ ਜਾਵੇਗਾ। ਮੇਅਰ ਨੇ ਜ਼ੋਰ ਦਿੱਤਾ ਕਿ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਪੂਰੀ ਤਰ੍ਹਾਂ ਰੱਖਿਆ ਕੀਤੀ ਜਾਵੇਗੀ।
ਮੀਟਿੰਗ ਵਿੱਚ ਮੇਅਰ ਨੇ ਅਣ-ਅਧਿਕਾਰਿਤ ਉਸਾਰੀ ‘ਤੇ ਸਖ਼ਤ ਰਵੱਈਆ ਅਪਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਬਿਨਾਂ ਨਕਸ਼ਾ ਪਾਸ ਕਰਵਾਏ ਬਣ ਰਹੀਆਂ ਇਮਾਰਤਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਢਿਲਾਈ ਨਾ ਵਰਤੀ ਜਾਵੇ।
ਮੇਅਰ ਨੇ ਬਿਲਡਿੰਗ ਸ਼ਾਖਾ ਨੂੰ ਆਦੇਸ਼ ਦਿੱਤੇ ਕਿ ਜਿਹੜੇ ਨਕਸ਼ੇ ਜਮ੍ਹਾ ਹੋ ਚੁੱਕੇ ਹਨ, ਉਨ੍ਹਾਂ ਨੂੰ ਸਮੇਂ ਸਿਰ ਪਾਸ ਕੀਤਾ ਜਾਵੇ। ਇਸਦੇ ਨਾਲ ਹੀ, ਉਨ੍ਹਾਂ ਨੇ ਪੈਂਡਿੰਗ ਐਨ.ਓ.ਸੀ. ਫ਼ਾਈਲਾਂ ਨੂੰ ਤੁਰੰਤ ਕਲੀਅਰ ਕਰਨ ਲਈ ਕਿਹਾ, ਤਾਂ ਜੋ ਆਮ ਜਨਤਾ ਨੂੰ ਬਿਨਾਂ ਕਾਰਨ ਦੇਰੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੇ ਅੰਤ ‘ਚ ਮੇਅਰ ਨੇ ਕਿਹਾ ਕਿਹਾ ਕਿ ਆਮ ਨਾਗਰਿਕ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਲਾਜ਼ਮੀ ਤੌਰ ‘ਤੇ ਨਕਸ਼ਾ ਜਮ੍ਹਾ ਕਰਵਾਉਣ। ਜੇਕਰ ਕੋਈ ਵੀ ਵਿਅਕਤੀ ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀ ਕਰਨ ਲਈ ਮਜਬੂਰ ਕਰਦਾ ਹੈ ਜਾਂ ਤੰਗ ਕਰਦਾ ਹੈ, ਤਾਂ ਇਸ ਦੀ ਸੂਚਨਾ ਸਿੱਧੇ ਤੌਰ ‘ਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਨਗਰ ਨਿਗਮ ਪਟਿਆਲਾ ਸ਼ਹਿਰ ਦੇ ਯੋਜਨਾਬੱਧ ਵਿਕਾਸ ਅਤੇ ਕਾਨੂੰਨੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਮੌਜੂਦ ਰਹੇ ਵਿੱਚ
Scroll to Top