Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 9:27 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਤਾਜ਼ੀ ਆਮਦ ਲਈ ਖਾਲੀ ਰਹਿਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ।

ਸ੍ਰੀ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫੀਸਦੀ ਬਣਦੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਅਤੇ ਤੁਰੰਤ ਅਦਾਇਗੀ ਨੂੰ ਯਕੀਨੀ ਬਣਾ ਰਿਹਾ ਹੈ।

Scroll to Top