ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਭਗਵੰਤ ਮਾਨ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁੱਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।

Leave a Comment

Your email address will not be published. Required fields are marked *

Scroll to Top