ਦਿਲੀ, 2 ਜੁਲਾਈ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋ ਮਿਲੀ ਧਮਕੀ ਤੋ ਬਾਅਦ ਜੋਹਰਾਨ ਮਮਦਾਨੀ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ ਅਤੇ ਟਰੰਪ ਦਾ ਇਹ ਰਵੱਈਆ ਲੋਕਤੰਤਰ ’ਤੇ ਸਿੱਧਾ ਹਮਲਾ ਹੈ।
ਦਸ ਦਈਏ ਕਿ ਭਾਰਤੀ ਮੂਲ ਦੇ ਨਿਊਯਾਰਕ ਸਿਟੀ ਦੇ ਡੈਮੋਕ੍ਰੇਟਿਕ ਮੇਅਰ ਪ੍ਰਾਇਮਰੀ ਵਿਚ ਜਿੱਤ ਹਾਸਲ ਕਰ ਚੁੱਕੇ ਜ਼ੋਹਰਾਨ ਮਮਦਾਨੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗ੍ਰਿਫਤਾਰੀ ਅਤੇ ਨਾਗਰਿਕਤਾ ਖੋਹਣ ਦੀ ਧਮਕੀ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਡੋਨਲਡ ਟਰੰਪ ਨੇ ਹਾਲ ਹੀ ਵਿੱਚ ਇੱਕ ਇਮੀਗ੍ਰੇਸ਼ਨ ਈਵੈਂਟ ਦੌਰਾਨ ਮਮਦਾਨੀ ਨੂੰ “ਕਮਿਊਨਿਸਟ” ਅਤੇ “ਪਾਗਲ” ਦੱਸਿਆ ਸੀ ਅਤੇ ਦਾਅਵਾ ਕੀਤਾ ਕਿ ਉਹ ਸੰਭਵ ਤੌਰ ’ਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਹਨ।
ਟਰੰਪ ਨੇ ਧਮਕੀ ਦਿੱਤੀ ਕਿ ਜੇਕਰ ਮਮਦਾਨੀ ਨੇ ਯੂ.ਐੱਸ. ਇਮੀਗ੍ਰੇਸ਼ਨ ਏਜੰਸੀ (ICE) ਦੇ ਕੰਮ ਵਿੱਚ ਰੁਕਾਵਟ ਪਾਈ ਤਾਂ ਉਸ ਨੂੰ ਗ੍ਰਿਫਤਾਰ ਕਰਕੇ ਡਿਟੈਂਸ਼ਨ ਕੈਂਪ ਵਿੱਚ ਭੇਜ ਦਿੱਤਾ ਜਾਵੇਗਾ ਅਤੇ ਨਾਗਰਿਕਤਾ ਰੱਦ ਕਰ ਦਿੱਤੀ ਜਾਵੇਗੀ। ਜੋਹਰਾਨ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋ ਡਰਨ ਵਾਲਾ ਨਹੀ।